ਅੰਕ ਜੋਤਿਸ਼ ਹਫਤਾਵਰੀ ਭਵਿੱਖਫਲ਼ ਨੂੰ ਜਾਣਨ ਦੇ ਲਈ ਅੰਕ ਜੋਤਿਸ਼ ਮੂਲਾਂਕ ਦਾ ਬਹੁਤ ਮਹੱਤਵ ਹੈ। ਮੂਲਾਂਕ ਜਾਤਕ ਦੇ ਜੀਵਨ ਦਾ ਮਹੱਤਵਪੂਰਣ ਅੰਕ ਮੰਨਿਆ ਗਿਆ ਹੈ। ਤੁਹਾਡਾ ਜਨਮ ਮਹੀਨੇ ਦੀ ਕਿਸੇ ਵੀ ਤਰੀਕ ਨੂੰ ਹੁੰਦਾ ਹੈ, ਤਾਂ ਉਸ ਨੂੰ ਇਕਾਈ ਦੇ ਅੰਕ ਵਿੱਚ ਬਦਲਣ ਤੋਂ ਬਾਅਦ ਜੋ ਅੰਕ ਪ੍ਰਾਪਤ ਹੁੰਦਾ ਹੈ, ਉਹ ਤੁਹਾਡਾ ਮੂਲਾਂਕ ਕਹਾਉਂਦਾ ਹੈ। ਮੂਲਾਂਕ 1 ਤੋਂ 9 ਦੇ ਵਿਚਕਾਰ ਕੋਈ ਵੀ ਅੰਕ ਹੋ ਸਕਦਾ ਹੈ। ਉਦਾਹਰਣ ਦੇ ਲਈ ਤੁਹਾਡਾ ਜਨਮ ਕਿਸੇ ਮਹੀਨੇ ਦੀ 10 ਤਰੀਕ ਨੂੰ ਹੋਇਆ ਹੋਵੇ, ਤਾਂ ਤੁਹਾਡਾ ਮੂਲਾਂਕ 1+0 ਯਾਨੀ ਕਿ 1 ਹੋਵੇਗਾ।
ਇਸੇ ਤਰ੍ਹਾਂ ਕਿਸੇ ਵੀ ਮਹੀਨੇ ਦੀ 1 ਤਰੀਕ ਤੋਂ ਲੈ ਕੇ 31 ਤਰੀਕ ਤੱਕ ਜੰਮੇ ਜਾਤਕਾਂ ਦੇ ਲਈ 1 ਤੋਂ 9 ਤੱਕ ਦੇ ਮੂਲਾਂਕਾਂ ਦੀ ਗਣਨਾ ਕੀਤੀ ਜਾਂਦੀ ਹੈ। ਇਸ ਤਰ੍ਹਾਂ ਸਾਰੇ ਜਾਤਕ ਆਪਣਾ ਮੂਲਾਂਕ ਜਾਣ ਕੇ ਉਸ ਦੇ ਆਧਾਰ ਉੱਤੇ ਹਫਤਾਵਰੀ ਰਾਸ਼ੀਫਲ਼ ਜਾਣ ਸਕਦੇ ਹਨ।
ਇਹ ਵੀ ਪੜ੍ਹੋ: ਰਾਸ਼ੀਫਲ 2025
ਦੁਨੀਆ ਭਰ ਦੇਵਿਦਵਾਨ ਅੰਕ ਜੋਤਸ਼ੀਆਂ ਨਾਲ਼ ਫ਼ੋਨ ‘ਤੇ ਗੱਲ ਕਰੋ ਅਤੇ ਜਾਣੋ ਕਰੀਅਰ ਸਬੰਧੀ ਸਾਰੀ ਜਾਣਕਾਰੀ
ਅੰਕ ਜੋਤਿਸ਼ ਦਾ ਸਾਡੇ ਜੀਵਨ ਉੱਤੇ ਸਿੱਧਾ ਪ੍ਰਭਾਵ ਪੈਂਦਾ ਹੈ, ਕਿਉਂਕਿ ਸਭ ਅੰਕਾਂ ਦਾ ਸਾਡੇ ਜਨਮ ਦੀ ਤਰੀਕ ਨਾਲ ਸਬੰਧ ਹੁੰਦਾ ਹੈ। ਅੱਗੇ ਦਿੱਤੇ ਗਏ ਲੇਖ਼ ਵਿੱਚ ਅਸੀਂ ਦੱਸਿਆ ਹੈ ਕਿ ਹਰ ਵਿਅਕਤੀ ਦੀ ਜਨਮ ਮਿਤੀ ਦੇ ਹਿਸਾਬ ਨਾਲ ਉਸ ਦਾ ਇੱਕ ਮੂਲਾਂਕ ਨਿਰਧਾਰਿਤ ਹੁੰਦਾ ਹੈ ਅਤੇ ਇਹ ਸਭ ਅੰਕ ਵੱਖ-ਵੱਖ ਗ੍ਰਹਾਂ ਦੁਆਰਾ ਸ਼ਾਸਿਤ ਹੁੰਦੇ ਹਨ।
ਜਿਵੇਂ ਕਿ ਮੂਲਾਂਕ 1 ਉੱਤੇ ਸੂਰਜ ਦੇਵਤਾ ਦੀ ਪ੍ਰਤੀਨਿਧਤਾ ਹੈ। ਚੰਦਰਮਾ ਮੂਲਾਂਕ 2 ਦਾ ਸੁਆਮੀ ਹੈ। ਅੰਕ 3 ਨੂੰ ਦੇਵ ਗੁਰੂ ਬ੍ਰਹਸਪਤੀ ਦਾ ਸੁਆਮਿੱਤਵ ਪ੍ਰਾਪਤ ਹੈ। ਰਾਹੂ ਅੰਕ 4 ਦਾ ਰਾਜਾ ਹੈ। ਅੰਕ 5 ਬੁੱਧ ਗ੍ਰਹਿ ਦੇ ਅਧੀਨ ਹੈ। ਅੰਕ 6 ਦਾ ਰਾਜਾ ਸ਼ੁੱਕਰ ਦੇਵ ਹੈ ਅਤੇ ਅੰਕ 7 ਕੇਤੂ ਗ੍ਰਹਿ ਦਾ ਹੈ। ਸ਼ਨੀਦੇਵ ਨੂੰ ਅੰਕ 8 ਦਾ ਸੁਆਮੀ ਮੰਨਿਆ ਗਿਆ ਹੈ। ਅੰਕ 9 ਮੰਗਲ ਦੇਵ ਦਾ ਅੰਕ ਹੈ ਅਤੇ ਇਨਾਂ ਗ੍ਰਹਾਂ ਦੇ ਪਰਿਵਰਤਨ ਨਾਲ ਜਾਤਕ ਦੇ ਜੀਵਨ ਵਿੱਚ ਅਨੇਕਾਂ ਤਰ੍ਹਾਂ ਦੇ ਪਰਿਵਰਤਨ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕਿ ਮੂਲਾਂਕ ਦੇ ਅਨੁਸਾਰ(23-29) ਮਾਰਚ 2025 ਤੱਕ ਦਾ ਸਮਾਂ ਤੁਹਾਡੇ ਲਈ ਕਿਹੋ-ਜਿਹਾ ਰਹੇਗਾ।
ਬ੍ਰਿਹਤ ਕੁੰਡਲੀ ਵਿੱਚ ਲੁਕਿਆ ਹੋਇਆ ਹੈ ਤੁਹਾਡੇ ਜੀਵਨ ਦਾ ਸਾਰਾ ਰਾਜ਼, ਜਾਣੋ ਗ੍ਰਹਾਂ ਦੀ ਚਾਲ ਦਾ ਪੂਰਾ ਲੇਖਾ-ਜੋਖਾ ਅਤੇ ਇਨ੍ਹਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 1, 10, 19 ਜਾਂ 28 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕ ਸਿਧਾਂਤਾਂ ਦੀ ਪਾਲਣਾ ਕਰਨਾ ਪਸੰਦ ਕਰਦੇ ਹਨ ਅਤੇ ਇਨ੍ਹਾਂ ਸਿਧਾਂਤਾਂ ਨਾਲ ਉਹ ਸਫਲਤਾ ਵੱਲ ਅੱਗੇ ਵਧ ਸਕਦੇ ਹਨ। ਇਹ ਜਾਤਕ ਵਧੇਰੇ ਸੰਗਠਿਤ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਜੀਵਨ ਸਾਥੀ ਨਾਲ ਵਧੇਰੇ ਮਿਲਣਸਾਰ ਹੋਵੋਗੇ। ਇਸ ਨਾਲ ਤੁਸੀਂ ਖੁਸ਼ ਹੋਵੋਗੇ ਅਤੇ ਤੁਸੀਂ ਇਸ ਖੁਸ਼ੀ ਨੂੰ ਆਪਣੇ ਸਾਥੀ ਨਾਲ ਸਾਂਝਾ ਕਰੋਗੇ।
ਵਿੱਦਿਆ: ਜੇਕਰ ਤੁਸੀਂ ਉੱਚ-ਵਿੱਦਿਆ ਪ੍ਰਾਪਤ ਕਰ ਰਹੇ ਹੋ, ਤਾਂ ਤੁਹਾਨੂੰ ਇਸ ਹਫ਼ਤੇ ਚੰਗੇ ਅੰਕ ਪ੍ਰਾਪਤ ਕਰਨ ਵਿੱਚ ਮੁਸ਼ਕਲ ਆ ਸਕਦੀ ਹੈ। ਇਸ ਤੋਂ ਇਲਾਵਾ, ਤੁਹਾਨੂੰ ਇਸ ਸਮੇਂ ਪੜ੍ਹਾਈ ਸਬੰਧੀ ਕੋਈ ਵੀ ਮਹੱਤਵਪੂਰਣ ਫੈਸਲਾ ਲੈਣ ਤੋਂ ਬਚਣਾ ਚਾਹੀਦਾ ਹੈ।
ਪੇਸ਼ੇਵਰ ਜੀਵਨ: ਇਸ ਹਫ਼ਤੇ, ਨੌਕਰੀਪੇਸ਼ਾ ਜਾਤਕ ਉੱਚ-ਟੀਚਿਆਂ ਨੂੰ ਪ੍ਰਾਪਤ ਕਰਨ ਅਤੇ ਕੰਮ ਦੇ ਮਾਮਲੇ ਵਿੱਚ ਟੀਚੇ ਨਿਰਧਾਰਤ ਕਰਨ ਵਿੱਚ ਅਸਮਰੱਥ ਹੋ ਸਕਦੇ ਹਨ। ਇਸ ਦੇ ਨਾਲ ਹੀ, ਕਾਰੋਬਾਰੀਆਂ ਨੂੰ ਇਸ ਸਮੇਂ ਵਧੇਰੇ ਮੁਨਾਫ਼ਾ ਕਮਾਉਣ ਵਿੱਚ ਮੁਸ਼ਕਲ ਆ ਸਕਦੀ ਹੈ।
ਸਿਹਤ: ਇਸ ਸਮੇਂ ਤੁਹਾਨੂੰ ਕਮਜ਼ੋਰੀ ਦੇ ਕਾਰਨ ਕਾਂਬੇ ਦੀ ਸ਼ਿਕਾਇਤ ਹੋ ਸਕਦੀ ਹੈ। ਤੁਹਾਨੂੰ ਆਪਣੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਉਪਾਅ:ਤੁਸੀਂ 6 ਮਹੀਨੇ ਤੱਕਹਰ ਐਤਵਾਰ ਨੂੰ ਸੂਰਜ ਦੇਵਤਾ ਦੀ ਪੂਜਾ ਕਰੋ।
ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 2, 11, 20 ਜਾਂ 29 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕਾਂ ਦੇ ਵਿਚਾਰਾਂ ਵਿੱਚ ਟਕਰਾਅ ਹੋ ਸਕਦਾ ਹੈ। ਯਾਤਰਾ ਦੇ ਦੌਰਾਨ ਉਨ੍ਹਾਂ ਨੂੰ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਜਾਤਕ ਕੋਈ ਵੀ ਵੱਡਾ ਫੈਸਲਾ ਲੈਣ ਵਿੱਚ ਅਸਮਰੱਥ ਹੋ ਸਕਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ, ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਘਮੰਡ ਨਾਲ ਸਬੰਧਤ ਸਮੱਸਿਆਵਾਂ ਦੇ ਕਾਰਨ, ਤੁਹਾਡੇ ਰਿਸ਼ਤੇ ਦੀ ਸ਼ਾਂਤੀ ਅਤੇ ਖੁਸ਼ੀ ਭੰਗ ਹੋ ਸਕਦੀ ਹੈ। ਇਸ ਨਾਲ ਤੁਹਾਡੇ ਦੋਵਾਂ ਵਿਚਕਾਰ ਦੂਰੀ ਬਣ ਸਕਦੀ ਹੈ।
ਵਿੱਦਿਆ: ਇਸ ਸਮੇਂ, ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਦਿਲਚਸਪੀ ਘੱਟ ਹੋ ਸਕਦੀ ਹੈ ਅਤੇ ਇਸ ਕਾਰਨ, ਤੁਸੀਂ ਆਪਣੀ ਪੜ੍ਹਾਈ ਵਿੱਚ ਜ਼ਿਆਦਾ ਤਰੱਕੀ ਨਹੀਂ ਕਰ ਸਕੋਗੇ। ਤੁਹਾਡੀ ਇਕਾਗਰਤਾ ਵਿੱਚ ਕਮੀ ਆਓਣ ਦੇ ਸੰਕੇਤ ਹਨ ਅਤੇ ਇਸ ਕਾਰਨ ਤੁਸੀਂ ਮਾਨਸਿਕ ਤੌਰ 'ਤੇ ਪਰੇਸ਼ਾਨ ਰਹੋਗੇ।
ਪੇਸ਼ੇਵਰ ਜੀਵਨ: ਇਸ ਹਫ਼ਤੇ, ਨੌਕਰੀ ਕਰਨ ਵਾਲ਼ੇ ਜਾਤਕਾਂ ਦਾ ਪ੍ਰਦਰਸ਼ਨ ਵਿਗੜ ਸਕਦਾ ਹੈ ਅਤੇ ਇਸ ਕਾਰਨ, ਤੁਹਾਡੇ ਉੱਚ ਅਧਿਕਾਰੀਆਂ ਦਾ ਤੁਹਾਡੇ ਵਿੱਚ ਵਿਸ਼ਵਾਸ ਘੱਟ ਹੋ ਸਕਦਾ ਹੈ। ਵਪਾਰੀਆਂ ਨੂੰ ਔਸਤ ਮੁਨਾਫ਼ਾ ਹੋਵੇਗਾ ਜਾਂ ਉਹਨਾਂ ਨੂੰ ਕੋਈ ਲਾਭ ਜਾਂ ਨੁਕਸਾਨ ਨਹੀਂ ਹੋਵੇਗਾ।
ਸਿਹਤ: ਇਸ ਸਮੇਂ ਤੁਹਾਨੂੰ ਆਪਣੀਆਂ ਲੱਤਾਂ ਅਤੇ ਪੱਟਾਂ ਵਿੱਚ ਦਰਦ ਹੋ ਸਕਦਾ ਹੈ। ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਾਰਨ ਤੁਹਾਨੂੰ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਪਾਅ:ਤੁਸੀਂ ਸੋਮਵਾਰ ਨੂੰ ਮਾਂ ਪਾਰਵਤੀ ਦੇ ਲਈ ਹਵਨ ਕਰਵਾਓ।
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 3, 12, ਜਾਂ 21 ਜਾਂ 30 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕ ਦਲੇਰ, ਨਿਡਰ ਅਤੇ ਦ੍ਰਿੜ ਹੋ ਸਕਦੇ ਹਨ। ਇਹ ਜਾਤਕ ਆਪਣੇ ਜੀਵਨ ਵਿੱਚ ਕੁਝ ਨੀਤੀਆਂ ਦੀ ਪਾਲਣਾ ਕਰਦੇ ਹਨ ਅਤੇ ਉਨ੍ਹਾਂ 'ਤੇ ਕਾਇਮ ਰਹਿੰਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਹਾਡੇ ਪਰਿਵਾਰ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋਣ ਦੀ ਸੰਭਾਵਨਾ ਹੈ। ਇਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਤੁਹਾਨੂੰ ਸਮਾਂ ਲੱਗ ਸਕਦਾ ਹੈ। ਇਨ੍ਹਾਂ ਕਾਰਨ ਤੁਸੀਂ ਆਪਣੇ ਜੀਵਨ ਸਾਥੀ ਤੋਂ ਦੂਰ ਰਹੋਗੇ।
ਵਿੱਦਿਆ: ਵਿਦਿਆਰਥੀ ਇਸ ਸਮੇਂ ਚੰਗੇ ਅੰਕ ਪ੍ਰਾਪਤ ਕਰਨ ਲਈ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਵਿੱਚ ਅਸਮਰੱਥ ਹੋ ਸਕਦੇ ਹਨ। ਤੁਸੀਂ ਪੜ੍ਹਾਈ ਦੇ ਮਾਮਲੇ ਵਿੱਚ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਨਹੀਂ ਕਰ ਸਕੋਗੇ।
ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਜਾਤਕਾਂ 'ਤੇ ਕੰਮ ਦਾ ਦਬਾਅ ਵਧ ਸਕਦਾ ਹੈ। ਇਸ ਕਰਕੇ ਤੁਹਾਡੇ ਕੰਮ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ। ਵਪਾਰੀਆਂ ਦੀਆਂ ਪੁਰਾਣੀਆਂ ਰਣਨੀਤੀਆਂ ਜ਼ਿਆਦਾ ਮੁਨਾਫ਼ਾ ਕਮਾਉਣ ਵਿੱਚ ਅਸਮਰੱਥ ਹੋ ਸਕਦੀਆਂ ਹਨ।
ਸਿਹਤ: ਸਿਹਤ ਦੇ ਮਾਮਲੇ ਵਿੱਚ, ਤੁਹਾਨੂੰ ਕੋਲੈਸਟ੍ਰੋਲ ਅਤੇ ਪਾਚਣ ਸਬੰਧੀ ਪਰੇਸ਼ਾਨੀ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਕਮਜ਼ੋਰ ਹੋ ਸਕਦੀ ਹੈ।
ਉਪਾਅ: ਤੁਸੀਂਹਰ ਰੋਜ਼ 11 ਵਾਰ 'ॐ ਸ਼ਿਵਾ ॐ ਸ਼ਿਵਾ ॐ :' ਮੰਤਰ ਦਾ ਜਾਪ ਕਰੋ।
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 4, 13, ਜਾਂ 22 ਜਾਂ 31 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕ ਜ਼ਿਆਦਾ ਬੁੱਧੀਮਾਨ ਹੁੰਦੇ ਹਨ। ਮੂਲਾਂਕ 4 ਵਾਲ਼ੇ ਜਾਤਕ ਆਪਣੇ ਭਵਿੱਖ ਬਾਰੇ ਵਧੇਰੇ ਚਿੰਤਾ ਕਰਦੇ ਨਜ਼ਰ ਆ ਸਕਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਜੀਵਨ ਸਾਥੀ ਤੋਂ ਵੱਖ ਮਹਿਸੂਸ ਕਰ ਸਕਦੇ ਹੋ। ਇਸ ਕਰਕੇ ਤੁਸੀਂ ਉਨ੍ਹਾਂ ਤੋਂ ਵੱਖ ਹੋ ਸਕਦੇ ਹੋ। ਤੁਹਾਡੇ ਰਿਸ਼ਤੇ ਵਿੱਚ ਖੁਸ਼ੀ ਅਤੇ ਸ਼ਾਂਤੀ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ।
ਵਿੱਦਿਆ: ਇਸ ਸਮੇਂ ਵਿਦਿਆਰਥੀ ਪੜ੍ਹਾਈ ਵਿੱਚ ਮਾੜਾ ਪ੍ਰਦਰਸ਼ਨ ਕਰ ਸਕਦੇ ਹਨ। ਭਾਵੇਂ ਤੁਸੀਂ ਇਸ ਹਫ਼ਤੇ ਕੰਮ ਵਿੱਚ ਵਾਧੂ ਮਿਹਨਤ ਕਰੋਗੇ, ਫੇਰ ਵੀ ਤੁਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਨਹੀਂ ਕਰ ਸਕੋਗੇ।
ਪੇਸ਼ੇਵਰ ਜੀਵਨ: ਕੰਮ ਦੇ ਦਬਾਅ ਕਾਰਨ, ਤੁਹਾਡਾ ਬਹੁਤ ਸਾਰਾ ਸਮਾਂ ਬਰਬਾਦ ਹੋ ਸਕਦਾ ਹੈ ਅਤੇ ਇਸ ਕਾਰਨ ਕਾਰਜ ਖੇਤਰ ਵਿੱਚ ਤੁਹਾਡੇ ਪ੍ਰਦਰਸ਼ਨ ਵਿੱਚ ਕਮੀ ਆ ਸਕਦੀ ਹੈ। ਜੇਕਰ ਤੁਸੀਂ ਕਾਰੋਬਾਰ ਕਰਦੇ ਹੋ, ਤਾਂ ਤੁਹਾਨੂੰ ਆਪਣੇ ਮੌਜੂਦਾ ਸੈੱਟਅੱਪ ਜਾਂ ਕਾਰੋਬਾਰ ਨੂੰ ਵਧਾਉਣ ਵਿੱਚ ਜ਼ਿਆਦਾ ਸਮਾਂ ਲੱਗ ਸਕਦਾ ਹੈ, ਪਰ ਫੇਰ ਵੀ ਤੁਹਾਨੂੰ ਲੋੜੀਂਦੇ ਨਤੀਜੇ ਨਹੀਂ ਮਿਲ ਸਕਦੇ।
ਸਿਹਤ: ਇਸ ਹਫ਼ਤੇ, ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਾਰਨ ਤੁਹਾਨੂੰ ਚਮੜੀ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਮੇਂ ਤੁਹਾਨੂੰ ਨਸਾਂ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਉਪਾਅ:ਤੁਸੀਂਹਰ ਰੋਜ਼ 13 ਵਾਰ 'ॐ ਮਹਾਂਕਾਲੀ ਨਮਹ:' ਮੰਤਰ ਦਾ ਜਾਪ ਕਰੋ।
ਹੁਣ ਘਰ ਬੈਠੇ ਹੋਏ ਹੀ ਮਾਹਰ ਪੁਰੋਹਿਤ ਤੋਂ ਕਰਵਾਓ ਇੱਛਾ ਅਨੁਸਾਰ ਆਨਲਾਈਨ ਪੂਜਾ ਅਤੇ ਪ੍ਰਾਪਤ ਕਰੋ ਉੱਤਮ ਨਤੀਜੇ!
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 5, 14, ਜਾਂ 23 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕ ਕਾਰੋਬਾਰ, ਸੱਟੇਬਾਜ਼ੀ ਅਤੇ ਇਸ ਤੋਂ ਮੁਨਾਫ਼ਾ ਕਮਾਉਣ ਵਿੱਚ ਵਧੇਰੇ ਦਿਲਚਸਪੀ ਰੱਖਦੇ ਹਨ। ਉਹ ਬਹੁਤ ਸੋਚ-ਸਮਝ ਕੇ ਫੈਸਲੇ ਲੈਂਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਜੀਵਨ ਸਾਥੀ ਦੇ ਪ੍ਰਤੀ ਵਧੇਰੇ ਪਿਆਰ ਭਰੇ ਰਹੋਗੇ ਅਤੇ ਇਸ ਕਾਰਨ ਤੁਸੀਂ ਆਪਣੇ ਸਾਥੀ ਨਾਲ ਜ਼ਿੰਦਗੀ ਦਾ ਆਨੰਦ ਮਾਣ ਸਕੋਗੇ ਅਤੇ ਤੁਹਾਡੇ ਰਿਸ਼ਤੇ ਵਿੱਚ ਮਿਠਾਸ ਬਣੀ ਰਹੇਗੀ।
ਵਿੱਦਿਆ: ਇਸ ਸਮੇਂ, ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਨ ਅਤੇ ਉੱਚ ਪੱਧਰੀ ਸਫਲਤਾ ਪ੍ਰਾਪਤ ਕਰਨ ਵਿੱਚ ਸਫਲ ਹੋਣਗੇ। ਇਸ ਨਾਲ ਤੁਹਾਡੀ ਪ੍ਰਤਿਭਾ ਵਿਚ ਨਿਖਾਰ ਆਵੇਗਾ।
ਪੇਸ਼ੇਵਰ ਜੀਵਨ: ਨੌਕਰੀਪੇਸ਼ਾ ਲੋਕ ਇਸ ਹਫ਼ਤੇ ਵਧੀਆ ਪ੍ਰਦਰਸ਼ਨ ਕਰਨਗੇ। ਤੁਸੀਂ ਆਪਣੀ ਕੁਸ਼ਲਤਾ ਦੇ ਅਧਾਰ ‘ਤੇ ਸਫਲਤਾ ਪ੍ਰਾਪਤ ਕਰੋਗੇ। ਜੇਕਰ ਤੁਸੀਂ ਕਾਰੋਬਾਰ ਕਰਦੇ ਹੋ, ਤਾਂ ਤੁਸੀਂ ਆਪਣੇ ਵਿਰੋਧੀਆਂ ਦੇ ਵਿਰੁੱਧ ਇੱਕ ਮਜ਼ਬੂਤ ਪ੍ਰਤੀਯੋਗੀ ਵੱਜੋਂ ਉੱਭਰੋਗੇ।
ਸਿਹਤ: ਤੁਸੀਂ ਇਸ ਦੌਰਾਨ ਸਰੀਰਕ ਤੌਰ 'ਤੇ ਤੰਦਰੁਸਤ ਰਹੋਗੇ ਅਤੇ ਇਹ ਤੁਹਾਡੇ ਦ੍ਰਿੜ ਇਰਾਦੇ ਕਾਰਨ ਸੰਭਵ ਹੋਵੇਗਾ। ਤੁਹਾਡੀ ਖੁਸ਼ੀ ਤੁਹਾਡੇ ਲਈ ਲਾਭਦਾਇਕ ਸਿੱਧ ਹੋਵੇਗੀ।
ਉਪਾਅ: ਤੁਸੀਂਹਰ ਰੋਜ਼ 41 ਵਾਰ 'ॐ ਬੁੱਧਾਯ ਨਮਹ:' ਮੰਤਰ ਦਾ ਜਾਪ ਕਰੋ।
ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 6, 15, ਜਾਂ 24 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕਾਂ ਦੀ ਸੰਗੀਤ ਵਿੱਚ ਦਿਲਚਸਪੀ ਹੋ ਸਕਦੀ ਹੈ ਅਤੇ ਇਹ ਮਨੋਰੰਜਕ ਗਤੀਵਿਧੀਆਂ ਵਿੱਚ ਹਿੱਸਾ ਲੈ ਸਕਦੇ ਹਨ। ਇਹ ਲੋਕ ਖੁੱਲ੍ਹੇ ਵਿਚਾਰਾਂ ਵਾਲ਼ੇ ਹੁੰਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਸਾਥੀ ਅੱਗੇ ਆਪਣੀਆਂ ਭਾਵਨਾਵਾਂ ਵਧੇਰੇ ਸਮਝਦਾਰੀ ਨਾਲ ਪ੍ਰਗਟ ਕਰਨ ਦੇ ਯੋਗ ਹੋਵੋਗੇ। ਇਸ ਸਮੇਂ ਤੁਸੀਂ ਆਪਣੇ ਸਾਥੀ ਦੀਆਂ ਨਜ਼ਰਾਂ ਵਿੱਚ ਆਪਣੀ ਛਵੀ ਨੂੰ ਬਿਹਤਰ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹੋ।
ਵਿੱਦਿਆ: ਇਸ ਸਮੇਂ ਵਿਦਿਆਰਥੀ ਵਿੱਦਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ। ਤੁਸੀਂ ਵਿਜ਼ੂਅਲ ਕਮਿਊਨੀਕੇਸ਼ਨ, ਫਾਈਨੈਂਸ਼ੀਅਲ ਅਕਾਊਂਟਿੰਗ ਅਤੇ ਕੌਸਟਿੰਗ ਆਦਿ ਵਰਗੇ ਪੇਸ਼ੇਵਰ ਅਧਿਐਨਾਂ ਵਿੱਚ ਚੰਗੇ ਅੰਕ ਪ੍ਰਾਪਤ ਕਰ ਸਕਦੇ ਹੋ।
ਪੇਸ਼ੇਵਰ ਜੀਵਨ: ਤੁਸੀਂ ਕਾਰਜ ਸਥਾਨ ਵਿੱਚ ਆਪਣੇ ਵਿਲੱਖਣ ਹੁਨਰ ਦਾ ਪ੍ਰਦਰਸ਼ਨ ਕਰ ਸਕਦੇ ਹੋ ਅਤੇ ਇਸ ਨਾਲ ਲੋਕ ਤੁਹਾਡੀ ਪ੍ਰਤਿਭਾ ਨੂੰ ਪਛਾਣਨਗੇ। ਤੁਹਾਨੂੰ ਨੌਕਰੀ ਦੇ ਮੌਕੇ ਮਿਲ ਸਕਦੇ ਹਨ। ਕਾਰੋਬਾਰੀਆਂ ਨੂੰ ਕੰਮ ਦੇ ਸਿਲਸਿਲੇ ਵਿੱਚ ਯਾਤਰਾ ਕਰਨੀ ਪੈ ਸਕਦੀ ਹੈ ਅਤੇ ਤੁਹਾਨੂੰ ਨਵੇਂ ਕਾਰੋਬਾਰੀ ਮੌਕਿਆਂ ਤੋਂ ਲਾਭ ਹੋਵੇਗਾ।
ਸਿਹਤ: ਕਿਉਂਕਿ ਇਸ ਹਫ਼ਤੇ ਤੁਹਾਡਾ ਮੂਡ ਬਹੁਤ ਵਧੀਆ ਰਹਿਣ ਵਾਲਾ ਹੈ, ਇਸ ਲਈ ਤੁਹਾਡੀ ਸਿਹਤ ਵੀ ਚੰਗੀ ਰਹੇਗੀ। ਇਸ ਸਮੇਂ ਤੁਹਾਨੂੰ ਸਿਹਤ ਸਬੰਧੀ ਕੋਈ ਵੱਡੀ ਸਮੱਸਿਆ ਪਰੇਸ਼ਾਨ ਨਹੀਂ ਕਰੇਗੀ।
ਉਪਾਅ:ਤੁਸੀਂ ਸ਼ੁੱਕਰਵਾਰ ਨੂੰ ਸ਼ੁੱਕਰ ਗ੍ਰਹਿ ਦੇ ਲਈ ਹਵਨ ਕਰਵਾਓ।
ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 7, 16, ਜਾਂ 25 ਤਰੀਕ ਨੂੰ ਹੋਇਆ ਹੈ)
ਮੂਲਾਂਕ 7 ਵਾਲ਼ੇ ਜਾਤਕ ਧਾਰਮਿਕ ਸੁਭਾਅ ਦੇ ਹੁੰਦੇ ਹਨ ਅਤੇ ਯਾਤਰਾ ਕਰਨ ਵਿੱਚ ਦਿਲਚਸਪੀ ਰੱਖਦੇ ਹਨ। ਇਨ੍ਹਾਂ ਲੋਕਾਂ ਨੂੰ ਰੱਬ ਵਿੱਚ ਵਿਸ਼ਵਾਸ ਹੁੰਦਾ ਹੈ। ਇਹ ਲੋਕ ਪੂਜਾ-ਪਾਠ ਲਈ ਯਾਤਰਾ 'ਤੇ ਜਾ ਸਕਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਰਿਸ਼ਤਾ ਕਮਜ਼ੋਰ ਹੋਣ ਵਾਲਾ ਹੈ ਅਤੇ ਤੁਹਾਡੇ ਦੋਵਾਂ ਵਿਚਕਾਰ ਖੁਸ਼ੀ ਵੀ ਘੱਟ ਸਕਦੀ ਹੈ। ਇਹ ਤੁਹਾਡੇ ਦੋਵਾਂ ਵਿਚਕਾਰ ਦੂਰੀ ਆਉਣ ਦਾ ਸੰਕੇਤ ਹੈ।
ਵਿੱਦਿਆ: ਇਸ ਹਫ਼ਤੇ ਪੜ੍ਹਾਈ ਵਿੱਚ ਚੰਗੇ ਅੰਕ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਨੂੰ ਵਚਨਬੱਧ ਹੋਣ ਅਤੇ ਵਧੇਰੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਤੁਹਾਨੂੰ ਇਸ ਸਮੇਂ ਕੋਈ ਵੀ ਮਹੱਤਵਪੂਰਣ ਫੈਸਲਾ ਨਾ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।
ਪੇਸ਼ੇਵਰ ਜੀਵਨ: ਇਸ ਹਫ਼ਤੇ, ਨੌਕਰੀਪੇਸ਼ਾ ਲੋਕ ਆਪਣੇ ਕੰਮ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕਣਗੇ। ਇਹ ਦਰਸਾਉਂਦਾ ਹੈ ਕਿ ਤੁਹਾਡੀ ਤਰੱਕੀ ਵਿੱਚ ਕੋਈ ਰੁਕਾਵਟ ਆ ਸਕਦੀ ਹੈ। ਕਾਰੋਬਾਰੀ ਆਪਣੇ ਵਿਰੋਧੀਆਂ ਨੂੰ ਸਖ਼ਤ ਮੁਕਾਬਲਾ ਦੇਣ ਵਿੱਚ ਅਸਮਰੱਥ ਹੋ ਸਕਦੇ ਹਨ।
ਸਿਹਤ: ਇਸ ਸਮੇਂ ਤੁਹਾਨੂੰ ਗੰਭੀਰ ਸਿਰ ਦਰਦ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤੁਹਾਨੂੰ ਸਿਹਤਮੰਦ ਰਹਿਣ ਵਿੱਚ ਮੁਸ਼ਕਲ ਆ ਸਕਦੀ ਹੈ। ਤੁਹਾਨੂੰ ਧਿਆਨ ਅਤੇ ਯੋਗਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਉਪਾਅ: ਤੁਸੀਂ6 ਮਹੀਨੇ ਤੱਕ ਭਗਵਾਨ ਗਣੇਸ਼ ਜੀ ਦੀ ਪੂਜਾ ਕਰੋ।
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 8, 17, ਜਾਂ 26 ਤਰੀਕ ਨੂੰ ਹੋਇਆ ਹੈ)
ਇਸ ਮੂਲਾਂਕ ਵਾਲ਼ੇ ਜਾਤਕ ਅਨੁਸ਼ਾਸਨ ਬਣਾ ਕੇ ਰੱਖਦੇ ਹੋਏ ਕੰਮ ਕਰਦੇ ਹਨ। ਇਹ ਲੋਕ ਹਮੇਸ਼ਾ ਧਰਮ ਦੇ ਸਿਧਾਂਤਾਂ ਦੀ ਪਾਲਣਾ ਕਰਨਾ ਪਸੰਦ ਕਰਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਜੀਵਨ ਸਾਥੀ ਨਾਲ ਸੁਹਿਰਦ ਸਬੰਧਾਂ ਦਾ ਆਨੰਦ ਨਹੀਂ ਮਾਣ ਸਕੋਗੇ। ਕਈ ਵਾਰ ਤੁਹਾਨੂੰ ਇੰਝ ਮਹਿਸੂਸ ਹੋਵੇਗਾ ਜਿਵੇਂ ਤੁਸੀਂ ਆਪਣੇ-ਆਪ ਨੂੰ ਗੁਆ ਦਿੱਤਾ ਹੋਵੇ।
ਵਿੱਦਿਆ: ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਵਿੱਚ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ, ਕਿਉਂਕਿ ਇਸ ਸਮੇਂ ਉਨ੍ਹਾਂ ਦੀ ਇਕਾਗਰਤਾ ਘੱਟ ਹੋ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਆਪਣੀ ਇਕਾਗਰਤਾ ਵਧਾਉਣ ਦੀ ਲੋੜ ਹੈ।
ਪੇਸ਼ੇਵਰ ਜੀਵਨ: ਇਸ ਹਫ਼ਤੇ ਤੁਸੀਂ ਆਪਣੇ ਕੰਮ ਦੀ ਗੁਣਵੱਤਾ ਵਿੱਚ ਗਿਰਾਵਟ ਦੇਖ ਸਕਦੇ ਹੋ। ਇਸ ਨਾਲ਼ ਤੁਹਾਨੂੰ ਚਿੰਤਾ ਹੋ ਸਕਦੀ ਹੈ। ਇਸ ਦੇ ਨਾਲ ਹੀ ਵਪਾਰੀਆਂ ਨੂੰ ਘੱਟ ਮੁਨਾਫ਼ਾ ਹੋਣ ਦੇ ਸੰਕੇਤ ਵੀ ਹਨ।
ਸਿਹਤ: ਇਸ ਹਫ਼ਤੇ, ਮੂਲਾਂਕ 8 ਵਾਲ਼ੇ ਜਾਤਕਾਂ ਨੂੰ ਲੱਤਾਂ ਅਤੇ ਗੋਡਿਆਂ ਵਿੱਚ ਦਰਦ ਹੋਣ ਦਾ ਖ਼ਤਰਾ ਵਧੇਰੇ ਹੈ। ਇਸ ਕਰਕੇ ਤੁਸੀਂ ਬੇਆਰਾਮ ਮਹਿਸੂਸ ਕਰ ਸਕਦੇ ਹੋ।
ਉਪਾਅ: ਤੁਸੀਂਹਰ ਰੋਜ਼ 11 ਵਾਰ 'ॐ ਵਾਯੂ ਪੁੱਤਰਾਯ ਨਮਹ:' ਮੰਤਰ ਦਾ ਜਾਪ ਕਰੋ।
ਪ੍ਰਾਪਤ ਕਰੋ ਆਪਣੀ ਕੁੰਡਲੀ ‘ਤੇ ਅਧਾਰਿਤ ਸਟੀਕ ਸ਼ਨੀ ਰਿਪੋਰਟ
(ਜੇਕਰ ਤੁਹਾਡਾ ਜਨਮ ਕਿਸੇ ਵੀ ਮਹੀਨੇ ਦੀ 9, 18, ਜਾਂ 27 ਤਰੀਕ ਨੂੰ ਹੋਇਆ ਹੈ)
ਮੂਲਾਂਕ 9 ਵਾਲ਼ੇ ਲੋਕ ਖੁੱਲ੍ਹੇ ਵਿਚਾਰਾਂ ਵਾਲ਼ੇ ਅਤੇ ਸੰਗਠਿਤ ਹੁੰਦੇ ਹਨ। ਇਸ ਤੋਂ ਇਲਾਵਾ, ਇਹ ਲੋਕ ਆਪਣੇ ਸਿਧਾਂਤਾਂ ਦੀ ਪਾਲਣਾ ਕਰਨਾ ਪਸੰਦ ਕਰਦੇ ਹਨ।
ਪ੍ਰੇਮ ਜੀਵਨ: ਇਸ ਹਫ਼ਤੇ ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਘਮੰਡ ਨਾਲ ਸਬੰਧਤ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ, ਤੁਹਾਡੇ ਦੋਵਾਂ ਵਿਚਕਾਰ ਪਿਆਰ ਘੱਟ ਹੋ ਸਕਦਾ ਹੈ, ਜਿਸ ਨਾਲ ਤੁਹਾਡੇ ਰਿਸ਼ਤੇ ਵਿੱਚ ਖਟਾਸ ਆ ਸਕਦੀ ਹੈ।
ਵਿੱਦਿਆ: ਇਸ ਸਮੇਂ, ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ 'ਤੇ ਧਿਆਨ ਕੇਂਦਰਿਤ ਕਰਨ ਵਿੱਚ ਘੱਟ ਦਿਲਚਸਪੀ ਹੋ ਸਕਦੀ ਹੈ। ਇਸ ਨਾਲ਼ ਤੁਹਾਡੀ ਇਕਾਗਰਤਾ ਵਿੱਚ ਕਮੀ ਆ ਸਕਦੀ ਹੈ। ਪੜ੍ਹਾਈ ਵਿੱਚ ਤੁਹਾਡੀ ਦਿਲਚਸਪੀ ਘੱਟ ਹੋ ਸਕਦੀ ਹੈ।
ਪੇਸ਼ੇਵਰ ਜੀਵਨ: ਇਸ ਹਫ਼ਤੇ, ਤੁਹਾਡੇ 'ਤੇ ਕੰਮ ਦਾ ਦਬਾਅ ਵਧ ਸਕਦਾ ਹੈ, ਜਿਸ ਕਾਰਨ ਤੁਸੀਂ ਚੰਗਾ ਪ੍ਰਦਰਸ਼ਨ ਕਰਨ ਵਿੱਚ ਅਸਮਰੱਥ ਹੋ ਸਕਦੇ ਹੋ। ਜੇਕਰ ਤੁਸੀਂ ਕਾਰੋਬਾਰ ਕਰਦੇ ਹੋ, ਤਾਂ ਤੁਸੀਂ ਵਧੇਰੇ ਲਾਭ ਕਮਾਉਣ ਅਤੇ ਚੰਗੇ ਮੌਕਿਆਂ ਤੋਂ ਖੁੰਝ ਸਕਦੇ ਹੋ।
ਸਿਹਤ: ਗੱਡੀ ਚਲਾਉਂਦੇ ਸਮੇਂ ਤੁਹਾਡੇ ਨਾਲ਼ ਹਾਦਸਾ ਹੋਣ ਦੀ ਸੰਭਾਵਨਾ ਹੈ। ਇਹ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਤੁਹਾਨੂੰ ਆਪਣੀ ਸਿਹਤ ਵੱਲ ਵਧੇਰੇ ਧਿਆਨ ਦੇਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਪਾਅ:ਤੁਸੀਂ ਮੰਗਲਵਾਰ ਨੂੰ ਮੰਗਲ ਗ੍ਰਹਿ ਦੇ ਲਈ ਹਵਨ ਕਰਵਾਓ।
ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ
ਸਾਨੂੰ ਉਮੀਦ ਹੈ ਕਿ ਸਾਡਾ ਇਹ ਆਰਟੀਕਲ ਤੁਹਾਨੂੰ ਜ਼ਰੂਰ ਪਸੰਦ ਆਇਆ ਹੋਵੇਗਾ ਅਤੇ ਇਹ ਤੁਹਾਡੇ ਲਈ ਬਹੁਤ ਉਪਯੋਗੀ ਸਿੱਧ ਹੋਵੇਗਾ। ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ ਜ਼ਰੂਰ ਸਾਂਝਾ ਕਰੋ।
ਧੰਨਵਾਦ !
1. ਅੰਕ ਜੋਤਿਸ਼ ਨੂੰ ਅੰਗਰੇਜ਼ੀ ਵਿੱਚ ਕੀ ਕਹਿੰਦੇ ਹਨ?
ਅੰਕ ਜੋਤਿਸ਼ ਨੂੰ ਅੰਗਰੇਜ਼ੀ ਵਿੱਚ ਨਿਊਮਰੋਲੋਜੀ ਕਿਹਾ ਜਾਂਦਾ ਹੈ।
2. ਕਿਹੜੀ ਅੰਕ ਜੋਤਿਸ਼ ਸੰਖਿਆ ਸਭ ਤੋਂ ਭੈੜੀ ਹੈ?
ਅੰਕ 4 ਨੂੰ ਅਸ਼ੁਭ ਮੰਨਿਆ ਜਾਂਦਾ ਹੈ।
3. ਕਿਹੜਾ ਅੰਕ ਬਹੁਤ ਭਾਗਸ਼ਾਲੀ ਮੰਨਿਆ ਜਾਂਦਾ ਹੈ?
ਅੰਕ 7 ਨੂੰ ਬਹੁਤ ਭਾਗਸ਼ਾਲੀ ਮੰਨਿਆ ਜਾਂਦਾ ਹੈ।