ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ (26 ਨਵੰਬਰ, 2025)

Author: Charu Lata | Updated Thu, 31 Jul 2025 10:53 AM IST

ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ 26 ਨਵੰਬਰ 2025 ਨੂੰ ਸਵੇਰੇ 06:01 ਵਜੇ ਹੋਵੇਗਾ।ਵੈਦਿਕ ਜੋਤਿਸ਼ ਵਿੱਚ, ਬੁੱਧ ਗ੍ਰਹਿ ਨੂੰ ਬੁੱਧੀ ਦਾ ਕਾਰਕ ਮੰਨਿਆ ਜਾਂਦਾ ਹੈ। ਇਹ ਗ੍ਰਹਿ ਗਿਆਨ ਅਤੇ ਵਿਸ਼ਲੇਸ਼ਣਾਤਮਕ ਕੁਸ਼ਲਤਾ ਨੂੰ ਦਰਸਾਉਂਦਾ ਹੈ। ਜੀਵਨ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਗਿਆਨ ਅਤੇ ਬੁੱਧੀ ਬਹੁਤ ਮਹੱਤਵਪੂਰਣ ਹੈ ਅਤੇ ਇਹ ਬੁੱਧ ਗ੍ਰਹਿ ਤੋਂ ਪ੍ਰਾਪਤ ਹੁੰਦੀ ਹੈ। ਬੁੱਧ ਗ੍ਰਹਿ ਮੰਗਲ ਦੀ ਜਲ ਤੱਤ ਦੀ ਰਾਸ਼ੀ ਬ੍ਰਿਸ਼ਚਕ ਵਿੱਚ ਉਦੇ ਹੋਵੇਗਾ।


ਵਿਦਵਾਨ ਜੋਤਸ਼ੀਆਂ ਨਾਲ਼ ਫੋਨ ‘ਤੇ ਗੱਲ ਕਰੋ ਅਤੇ ਜਾਣੋ ਬ੍ਰਿਸ਼ਚਕ ਰਾਸ਼ੀ ਵਿੱਚ ਬੁੱਧ ਦੇ ਉਦੇ ਹੋਣ ਦਾ ਆਪਣੇ ਜੀਵਨ ‘ਤੇ ਪ੍ਰਭਾਵ

ਜੋਤਿਸ਼ ਵਿੱਚ ਬੁੱਧ ਗ੍ਰਹਿ ਦਾ ਮਹੱਤਵ

ਜਦੋਂ ਬੁੱਧ ਕੁੰਡਲੀ ਵਿੱਚ ਮਜ਼ਬੂਤ ਹੁੰਦਾ ਹੈ, ਤਾਂ ਵਿਅਕਤੀ ਨੂੰ ਜੀਵਨ ਵਿੱਚ ਹਰ ਤਰ੍ਹਾਂ ਦੀ ਸੰਤੁਸ਼ਟੀ, ਉੱਤਮ ਸਿਹਤ ਅਤੇ ਮਜ਼ਬੂਤ ਦਿਮਾਗ ਪ੍ਰਦਾਨ ਕਰਦਾ ਹੈ। ਮਜ਼ਬੂਤ ਬੁੱਧ ਵਿਅਕਤੀ ਨੂੰ ਹਰ ਤਰ੍ਹਾਂ ਦੇ ਸਕਾਰਾਤਮਕ ਨਤੀਜੇ ਪ੍ਰਦਾਨ ਕਰਦਾ ਹੈ। ਉਸ ਨੂੰ ਬਹੁਤ ਜ਼ਿਆਦਾ ਗਿਆਨ ਪ੍ਰਾਪਤ ਕਰਨ ਵਿੱਚ ਸਫਲਤਾ ਮਿਲਦੀ ਹੈ ਅਤੇ ਇਸ ਗਿਆਨ ਨਾਲ ਉਹ ਆਪਣੇ ਕਾਰੋਬਾਰ ਲਈ ਸਹੀ ਫੈਸਲਾ ਲੈਣ ਦੇ ਯੋਗ ਹੁੰਦਾ ਹੈ। ਜਿਨ੍ਹਾਂ ਲੋਕਾਂ ਦੀ ਕੁੰਡਲੀ ਵਿੱਚ ਬੁੱਧ ਮਜ਼ਬੂਤ ਹੁੰਦਾ ਹੈ, ਉਹ ਸੱਟੇ ਅਤੇ ਵਪਾਰ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹਨ। ਇਹ ਜਾਤਕ ਜੋਤਿਸ਼ ਅਤੇ ਰਹੱਸਵਾਦ ਵਰਗੇ ਗੂੜ੍ਹ ਵਿਗਿਆਨ ਦੇ ਕੰਮ ਵਿੱਚ ਵੱਡੀ ਸਫਲਤਾ ਪ੍ਰਾਪਤ ਕਰ ਸਕਦੇ ਹਨ।

ਅੰਗਰੇਜ਼ੀ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ: Mercury Rise in Scorpio

ਇੱਥੇ ਦਿੱਤੀ ਗਈ ਭਵਿੱਖਬਾਣੀ ਤੁਹਾਡੀ ਚੰਦਰ ਰਾਸ਼ੀ ‘ਤੇ ਅਧਾਰਿਤ ਹੈ। ਜੇਕਰ ਤੁਹਾਨੂੰ ਆਪਣੀ ਚੰਦਰ ਰਾਸ਼ੀ ਨਹੀਂ ਪਤਾ ਹੈ, ਤਾਂ ਸਾਡੇ ਚੰਦਰ ਰਾਸ਼ੀ ਕੈਲਕੁਲੇਟਰ ਦੀ ਮੱਦਦ ਨਾਲ਼ ਤੁਸੀਂ ਆਪਣੀ ਚੰਦਰ ਰਾਸ਼ੀ ਮੁਫ਼ਤ ਵਿੱਚ ਜਾਣ ਸਕਦੇ ਹੋ।

ਹਿੰਦੀ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ : बुध का वृश्चिक राशि में उदय

ਬ੍ਰਿਸ਼ਚਕ ਰਾਸ਼ੀ ਵਿੱਚ ਬੁੱਧ ਦਾ ਉਦੇ: ਰਾਸ਼ੀ ਅਨੁਸਾਰ ਪ੍ਰਭਾਵ ਅਤੇ ਉਪਾਅ

ਮੇਖ਼ ਰਾਸ਼ੀ

ਮੇਖ਼ ਰਾਸ਼ੀ ਦੇ ਤੀਜੇ ਅਤੇ ਛੇਵੇਂ ਘਰ ਦਾ ਸੁਆਮੀ ਬੁੱਧ ਹੁਣ ਤੁਹਾਡੇ ਅੱਠਵੇਂ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਕਰਜ਼ੇ ਜਾਂ ਜੱਦੀ ਜਾਇਦਾਦ ਤੋਂ ਲਾਭ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਤੁਹਾਡੇ ਨਿੱਜੀ ਵਿਕਾਸ ਵਿੱਚ ਦੇਰੀ ਹੋ ਸਕਦੀ ਹੈ। ਤੁਹਾਡੇ ਕੰਮ ਵਿੱਚ ਰੁਕਾਵਟਾਂ ਦੇ ਸੰਕੇਤ ਹਨ। ਅਚਾਨਕ ਹੀ ਤੁਹਾਡਾ ਤਬਾਦਲਾ ਕਿਸੇ ਅਣਜਾਣ ਜਗ੍ਹਾ 'ਤੇ ਕੀਤਾ ਜਾ ਸਕਦਾ ਹੈ। ਵਪਾਰੀਆਂ ਨੂੰ ਅਸਫਲਤਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸਿਰਫ਼ ਔਸਤ ਲਾਭ ਹੀ ਮਿਲੇਗਾ। ਉਨ੍ਹਾਂ ਲਈ ਵਿੱਤੀ ਨੁਕਸਾਨ ਦੀ ਸੰਭਾਵਨਾ ਵੀ ਹੈ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਨੂੰ ਬੱਚਤ ਕਰਨ ਦੇ ਘੱਟ ਮੌਕੇ ਮਿਲਣਗੇ। ਪਰਿਵਾਰਕ ਸਮੱਸਿਆਵਾਂ ਕਾਰਨ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਵਿਵਾਦ ਦੀ ਸੰਭਾਵਨਾ ਹੈ। ਤੁਹਾਨੂੰ ਸੰਤੁਲਨ ਅਤੇ ਸਿਹਤ ਕਾਇਮ ਰੱਖਣ ਲਈ ਧਿਆਨ ਅਤੇ ਯੋਗ ਕਰਨਾ ਚਾਹੀਦਾ ਹੈ।

ਉਪਾਅ: ਤੁਸੀਂ ਹਰ ਰੋਜ਼ 41 ਵਾਰ 'ॐ ਰਾਹਵੇ ਨਮਹ:' ਮੰਤਰ ਦਾ ਜਾਪ ਕਰੋ।

ਮੇਖ਼ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਬ੍ਰਿਸ਼ਭ ਰਾਸ਼ੀ

ਬ੍ਰਿਸ਼ਭ ਰਾਸ਼ੀ ਦੇ ਦੂਜੇ ਅਤੇ ਪੰਜਵੇਂ ਘਰ ਦਾ ਸੁਆਮੀ ਬੁੱਧ ਹੈ, ਜੋ ਹੁਣ ਤੁਹਾਡੇ ਸੱਤਵੇਂ ਘਰ ਵਿੱਚ ਉਦੇ ਹੋਵੇਗਾ। ਤੁਹਾਡੀਆਂ ਪਰਿਵਾਰਕ ਕਦਰਾਂ-ਕੀਮਤਾਂ ਮਜ਼ਬੂਤ ਹੋਣਗੀਆਂ, ਤੁਸੀਂ ਨਵੇਂ ਦੋਸਤ ਅਤੇ ਕੀਮਤੀ ਰਿਸ਼ਤੇ ਬਣਾ ਸਕਦੇ ਹੋ। ਤੁਸੀਂ ਆਪਣੇ ਬੱਚਿਆਂ 'ਤੇ ਮਾਣ ਮਹਿਸੂਸ ਕਰੋਗੇ ਅਤੇ ਖੁਸ਼ ਹੋਵੋਗੇ। ਤੁਹਾਨੂੰ ਨੌਕਰੀ ਦੇ ਨਵੇਂ ਮੌਕੇ ਮਿਲਣ ਦੀ ਸੰਭਾਵਨਾ ਹੈ। ਕਾਰੋਬਾਰੀਆਂ ਨੂੰ ਨਵੇਂ ਮੌਕੇ ਮਿਲ ਸਕਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਵਧੀਆ ਮੁਨਾਫ਼ਾ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਤੁਹਾਡੀ ਆਮਦਨ ਵਧੇਗੀ ਅਤੇ ਤੁਹਾਨੂੰ ਬੱਚਤ ਕਰਨ ਦੇ ਬਿਹਤਰ ਮੌਕੇ ਮਿਲਣਗੇ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਰਿਸ਼ਤਾ ਮਜ਼ਬੂਤ ਰਹੇਗਾ, ਜਿਸ ਕਾਰਨ ਤੁਸੀਂ ਆਪਣੇ ਰਿਸ਼ਤੇ ਵਿੱਚ ਖੁਸ਼ੀ, ਸ਼ਾਂਤੀ ਅਤੇ ਸੰਤੁਸ਼ਟੀ ਦਾ ਅਨੁਭਵ ਕਰੋਗੇ। ਤੁਹਾਡੀ ਸਿਹਤ ਵੀ ਚੰਗੀ ਰਹੇਗੀ।

ਉਪਾਅ: ਸ਼ੁੱਕਰਵਾਰ ਨੂੰ ਸ਼ੁੱਕਰ ਗ੍ਰਹਿ ਦੇ ਲਈ ਹਵਨ ਕਰਵਾਓ।

ਬ੍ਰਿਸ਼ਭ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ

ਮਿਥੁਨ ਰਾਸ਼ੀ

ਬੁੱਧ ਗ੍ਰਹਿ ਮਿਥੁਨ ਰਾਸ਼ੀ ਦੇ ਪਹਿਲੇ ਅਤੇ ਚੌਥੇ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਛੇਵੇਂ ਘਰ ਵਿੱਚ ਉਦੇ ਹੋਵੇਗਾ। ਤੁਸੀਂ ਖੁਸ਼ ਰਹੋਗੇ ਅਤੇ ਤੁਹਾਨੂੰ ਆਪਣੇ ਪਰਿਵਾਰ ਵਿੱਚ ਸਕਾਰਾਤਮਕ ਅਨੁਭਵ ਮਿਲ ਸਕਦੇ ਹਨ। ਤੁਸੀਂ ਆਪਣੇ ਕਾਰਜ ਖੇਤਰ ਵਿੱਚ ਬਹੁਤ ਤਰੱਕੀ ਕਰੋਗੇ। ਤੁਹਾਨੂੰ ਨੌਕਰੀ ਦੇ ਵਧੀਆ ਮੌਕੇ ਵੀ ਮਿਲ ਸਕਦੇ ਹਨ, ਜਿਸ ਨਾਲ ਤੁਸੀਂ ਸੰਤੁਸ਼ਟ ਮਹਿਸੂਸ ਕਰੋਗੇ। ਤੁਹਾਡੀ ਆਮਦਨ ਵਧ ਸਕਦੀ ਹੈ ਅਤੇ ਤੁਸੀਂ ਆਪਣੀ ਵਿੱਤੀ ਸਥਿਤੀ ਤੋਂ ਸੰਤੁਸ਼ਟ ਮਹਿਸੂਸ ਕਰੋਗੇ। ਤੁਸੀਂ ਜਾਇਦਾਦ ਵਿੱਚ ਨਿਵੇਸ਼ ਕਰਨ ਬਾਰੇ ਵੀ ਸੋਚ ਸਕਦੇ ਹੋ। ਤੁਸੀਂ ਭਾਵਨਾਤਮਕ ਤੌਰ 'ਤੇ ਸੰਤੁਸ਼ਟ ਰਹੋਗੇ, ਜਿਸ ਕਾਰਨ ਤੁਹਾਨੂੰ ਪੂਰੇ ਆਤਮਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਨਾ ਮਿਲੇਗੀ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਡੀ ਸਰੀਰਕ ਸਿਹਤ ਚੰਗੀ ਰਹੇਗੀ ਅਤੇ ਤੁਹਾਡੀ ਊਰਜਾ ਅਤੇ ਅੰਦਰੂਨੀ ਤਾਕਤ ਵਧੇਗੀ।

ਉਪਾਅ: ਬੁੱਧਵਾਰ ਨੂੰ ਬੁੱਧ ਗ੍ਰਹਿ ਦੇ ਲਈ ਹਵਨ ਕਰਵਾਓ।

ਮਿਥੁਨ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਕਰਕ ਰਾਸ਼ੀ

ਬੁੱਧ ਕਰਕ ਰਾਸ਼ੀ ਦੇ ਤੀਜੇ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਪੰਜਵੇਂ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਆਪਣੇ ਬੱਚੇ ਦੀ ਸਿਹਤ ਬਾਰੇ ਚਿੰਤਾ ਹੋ ਸਕਦੀ ਹੈ। ਇਹ ਸੰਭਵ ਹੈ ਕਿ ਉਨ੍ਹਾਂ ਦਾ ਵਿਕਾਸ ਤੁਹਾਡੀਆਂ ਉਮੀਦਾਂ ਅਨੁਸਾਰ ਨਾ ਹੋਵੇ। ਤੁਹਾਡੇ 'ਤੇ ਕੰਮ ਦਾ ਦਬਾਅ ਵਧ ਸਕਦਾ ਹੈ। ਇਹ ਸੰਭਵ ਹੈ ਕਿ ਤੁਸੀਂ ਜਿਨ੍ਹਾਂ ਰਣਨੀਤੀਆਂ 'ਤੇ ਇਸ ਸਮੇਂ ਭਰੋਸਾ ਕਰ ਰਹੇ ਹੋ, ਉਹ ਤੁਹਾਨੂੰ ਵਧੀਆ ਮੁਨਾਫ਼ਾ ਨਾ ਦੇ ਸਕਣ, ਇਸ ਲਈ ਤੁਹਾਨੂੰ ਬਿਹਤਰ ਨਤੀਜੇ ਪ੍ਰਾਪਤ ਕਰਨ ਲਈ ਆਪਣਾ ਤਰੀਕਾ ਬਦਲਣ ਦੀ ਜ਼ਰੂਰਤ ਹੈ। ਤੁਸੀਂ ਬੱਚਤ ਕਰਨ ਵਿੱਚ ਅਸਫਲ ਹੋ ਸਕਦੇ ਹੋ। ਤੁਹਾਡੇ ਲਈ ਆਪਣੇ ਸਾਥੀ ਦੇ ਸਾਹਮਣੇ ਆਪਣੀਆਂ ਸਕਾਰਾਤਮਕ ਭਾਵਨਾਵਾਂ ਨੂੰ ਪ੍ਰਗਟ ਕਰਨਾ ਮੁਸ਼ਕਲ ਹੋ ਸਕਦਾ ਹੈ। ਇਹ ਮਾਮੂਲੀ ਝਗੜਿਆਂ ਕਾਰਨ ਹੋ ਸਕਦਾ ਹੈ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਨੂੰ ਆਪਣੇ ਬੱਚੇ ਦੀ ਸਿਹਤ ਨਾਲ ਸਬੰਧਤ ਅਣਕਿਆਸੇ ਖਰਚਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਉਪਾਅ: ਸੋਮਵਾਰ ਨੂੰ ਮਾਂ ਦੁਰਗਾ ਦੇ ਲਈ ਹਵਨ ਕਰਵਾਓ।

ਕਰਕ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।

ਸਿੰਘ ਰਾਸ਼ੀ

ਸਿੰਘ ਰਾਸ਼ੀ ਦੇ ਦੂਜੇ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਬੁੱਧ ਹੈ, ਜੋ ਹੁਣ ਤੁਹਾਡੇ ਚੌਥੇ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਆਪਣੇ ਪਰਿਵਾਰ ਨਾਲ ਖੁਸ਼ਹਾਲ ਸਮਾਂ ਬਿਤਾਉਣ ਦਾ ਮੌਕਾ ਮਿਲ ਸਕਦਾ ਹੈ। ਤੁਸੀਂ ਆਪਣੇ ਸ਼ਬਦਾਂ ਨਾਲ ਦੂਜਿਆਂ ਨੂੰ ਪ੍ਰੇਰਿਤ ਕਰ ਸਕਦੇ ਹੋ। ਤੁਸੀਂ ਆਪਣੇ ਸੀਨੀਅਰ ਅਧਿਕਾਰੀਆਂ ਅਤੇ ਸਹਿਕਰਮੀਆਂ ਦਾ ਸਹਿਯੋਗ ਅਤੇ ਵਿਸ਼ਵਾਸ ਜਿੱਤ ਸਕਦੇ ਹੋ। ਤੁਸੀਂ ਇਸ ਸਮੇਂ ਜੋ ਰਣਨੀਤੀਆਂ ਵਰਤ ਰਹੇ ਹੋ, ਉਹ ਤੁਹਾਡੇ ਆਰਾਮ ਨੂੰ ਵਧਾਉਣਗੀਆਂ ਅਤੇ ਤੁਸੀਂ ਸਫਲਤਾ ਪ੍ਰਾਪਤ ਕਰ ਸਕਦੇ ਹੋ। ਤੁਸੀਂ ਵਧੇਰੇ ਬੱਚਤ ਕਰ ਸਕੋਗੇ। ਤੁਹਾਡੀ ਦੌਲਤ ਦਾ ਪ੍ਰਬੰਧਨ ਅਤੇ ਵਾਧਾ ਕਰਨ ਦੀ ਤੁਹਾਡੀ ਯੋਗਤਾ ਵਧੇਗੀ। ਤੁਸੀਂ ਆਪਣੇ ਨਿੱਜੀ ਜੀਵਨ ਵਿੱਚ ਖੁਸ਼ ਅਤੇ ਭਾਵਨਾਤਮਕ ਤੌਰ 'ਤੇ ਸੰਤੁਸ਼ਟ ਮਹਿਸੂਸ ਕਰੋਗੇ। ਤੁਸੀਂ ਸ਼ਾਨਦਾਰ ਸਿਹਤ ਦਾ ਆਨੰਦ ਮਾਣੋਗੇ ਅਤੇ ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਮਜ਼ਬੂਤ ਰਹੇਗੀ।

ਉਪਾਅ: ਐਤਵਾਰ ਨੂੰ ਸੂਰਜ ਦੇਵਤਾ ਦੇ ਲਈ ਹਵਨ ਕਰਵਾਓ।

ਸਿੰਘ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਕੰਨਿਆ ਰਾਸ਼ੀ

ਕੰਨਿਆ ਰਾਸ਼ੀ ਦੇ ਪਹਿਲੇ ਅਤੇ ਦਸਵੇਂ ਘਰ ਦਾ ਸੁਆਮੀ ਬੁੱਧ ਹੁਣ ਇਸ ਰਾਸ਼ੀ ਦੇ ਤੀਜੇ ਘਰ ਵਿੱਚ ਉਦੇ ਹੋਵੇਗਾ। ਕੰਮ ਦੇ ਸਬੰਧ ਵਿੱਚ ਤੁਹਾਡੇ ਲਈ ਤਬਾਦਲਾ ਹੋਣ ਦੀਆਂ ਸੰਭਾਵਨਾਵਾਂ ਹਨ। ਤੁਹਾਨੂੰ ਕਰੀਅਰ ਦੇ ਖੇਤਰ ਵਿੱਚ ਤਰੱਕੀ ਮਿਲਣ ਦੀ ਸੰਭਾਵਨਾ ਹੈ ਅਤੇ ਤੁਹਾਡੇ ਸੀਨੀਅਰ ਅਧਿਕਾਰੀਆਂ ਅਤੇ ਸਹਿਕਰਮੀਆਂ ਦੇ ਸਾਹਮਣੇ ਤੁਹਾਡੀ ਛਵੀ ਬਿਹਤਰ ਹੋਵੇਗੀ। ਕਾਰੋਬਾਰੀਆਂ ਦਾ ਮੁਨਾਫ਼ਾ ਵਧੇਗਾ ਅਤੇ ਯਤਨ ਸਫਲ ਹੋਣਗੇ। ਤੁਹਾਡੇ ਲਈ ਵਧੀਆ ਆਮਦਨ ਦੇ ਮੌਕੇ ਵੀ ਪੈਦਾ ਹੋਣਗੇ। ਤੁਸੀਂ ਅਜਿਹੀਆਂ ਰਣਨੀਤੀਆਂ ਅਪਣਾ ਸਕਦੇ ਹੋ, ਜੋ ਤੁਹਾਨੂੰ ਸਫਲਤਾ ਅਤੇ ਵਿੱਤੀ ਲਾਭ ਪ੍ਰਦਾਨ ਕਰ ਸਕਦੀਆਂ ਹਨ। ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਸਬੰਧ ਬਿਹਤਰ ਹੋਣਗੇ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਸੀਂ ਊਰਜਾਵਾਨ ਅਤੇ ਆਸ਼ਾਵਾਦੀ ਮਹਿਸੂਸ ਕਰੋਗੇ। ਸਕਾਰਾਤਮਕ ਰਵੱਈਆ ਰੱਖ ਕੇ ਤੁਸੀਂ ਆਪਣੀ ਸਮੁੱਚੀ ਸਿਹਤ ਵਿੱਚ ਸੁਧਾਰ ਦੇਖ ਸਕਦੇ ਹੋ।

ਉਪਾਅ: ਬੁੱਧਵਾਰ ਨੂੰ ਬੁੱਧ ਗ੍ਰਹਿ ਦੇ ਲਈ ਹਵਨ ਕਰਵਾਓ।

ਕੰਨਿਆ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ

ਤੁਲਾ ਰਾਸ਼ੀ

ਬੁੱਧ ਤੁਲਾ ਰਾਸ਼ੀ ਦੇ ਨੌਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਦੂਜੇ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਲੰਬੀ ਦੂਰੀ ਦੀ ਯਾਤਰਾ ਕਰਨ ਦਾ ਮੌਕਾ ਵੀ ਮਿਲ ਸਕਦਾ ਹੈ। ਤੁਹਾਨੂੰ ਕਾਰਜ ਸਥਾਨ ਵਿੱਚ ਤਰੱਕੀ ਜਾਂ ਮਾਨਤਾ ਮਿਲਣ ਦੀ ਸੰਭਾਵਨਾ ਵੀ ਹੈ। ਕਾਰੋਬਾਰੀ ਜਾਤਕ ਇਸ ਸਮੇਂ ਜਿਨ੍ਹਾਂ ਰਣਨੀਤੀਆਂ 'ਤੇ ਕੰਮ ਕਰ ਰਹੇ ਹਨ, ਉਨ੍ਹਾਂ ਦਾ ਮੁਨਾਫਾ ਵਧ ਸਕਦਾ ਹੈ। ਤੁਹਾਡੀ ਆਮਦਨ ਵਧੇਗੀ ਅਤੇ ਤੁਸੀਂ ਆਪਣੇ ਪੈਸੇ ਦੇ ਪ੍ਰਬੰਧਨ ਵਿੱਚ ਇੱਕ ਸਫਲ ਪਹੁੰਚ ਅਪਣਾ ਸਕਦੇ ਹੋ। ਤੁਸੀਂ ਆਪਣੇ ਸਾਥੀ ਦੇ ਨਾਲ਼ ਸਬੰਧਾਂ ਦਾ ਆਨੰਦ ਮਾਣੋਗੇ। ਤੁਸੀਂ ਦੋਵੇਂ ਇਕੱਠੇ ਵਧੀਆ ਸਮਾਂ ਬਿਤਾਓਗੇ। ਤੁਹਾਡੀ ਸਿਹਤ ਚੰਗੀ ਰਹਿਣ ਵਾਲ਼ੀ ਹੈ ਅਤੇ ਸਿਹਤ ਸਬੰਧੀ ਕੋਈ ਵੱਡੀ ਸਮੱਸਿਆ ਤੁਹਾਨੂੰ ਪਰੇਸ਼ਾਨ ਨਹੀਂ ਕਰੇਗੀ।

ਉਪਾਅ: ਬੁੱਧਵਾਰ ਨੂੰ ਬੁੱਧ ਗ੍ਰਹਿ ਦੇ ਲਈ ਹਵਨ ਕਰਵਾਓ।

ਤੁਲਾ ਰਾਸ਼ੀ ਦਾ ਹਫਤਾਵਰੀ ਰਾਸ਼ੀਫਲ

ਬ੍ਰਿਸ਼ਚਕ ਰਾਸ਼ੀ

ਬ੍ਰਿਸ਼ਚਕ ਰਾਸ਼ੀ ਦੇ ਅੱਠਵੇਂ ਅਤੇ ਗਿਆਰਵੇਂ ਘਰ ਦਾ ਸੁਆਮੀ ਬੁੱਧ ਹੈ ਅਤੇ ਹੁਣ ਇਹ ਤੁਹਾਡੇ ਪਹਿਲੇ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਅਚਾਨਕ ਵਿੱਤੀ ਲਾਭ ਹੋਣ ਦੀ ਸੰਭਾਵਨਾ ਹੈ। ਤੁਹਾਡੇ 'ਤੇ ਕੰਮ ਦਾ ਦਬਾਅ ਵਧ ਸਕਦਾ ਹੈ, ਜਿਸ ਕਾਰਨ ਤੁਸੀਂ ਤਣਾਅ ਦਾ ਸ਼ਿਕਾਰ ਹੋ ਸਕਦੇ ਹੋ। ਤੁਹਾਡੇ ਲਈ ਵਧੀਆ ਮੁਨਾਫ਼ਾ ਕਮਾਉਣਾ ਅਤੇ ਸਫਲਤਾ ਪ੍ਰਾਪਤ ਕਰਨਾ ਚੁਣੌਤੀਪੂਰਨ ਹੋ ਸਕਦਾ ਹੈ, ਕਿਉਂਕਿ ਤੁਹਾਨੂੰ ਆਪਣੀਆਂ ਰਣਨੀਤੀਆਂ ਤੋਂ ਲੋੜੀਂਦੇ ਨਤੀਜੇ ਨਹੀਂ ਮਿਲਣਗੇ। ਤੁਹਾਨੂੰ ਅਚਾਨਕ ਖਰਚੇ ਝੱਲਣੇ ਪੈ ਸਕਦੇ ਹਨ ਅਤੇ ਤੁਸੀਂ ਜ਼ਿਆਦਾ ਬੱਚਤ ਕਰਨ ਵਿੱਚ ਅਸਮਰੱਥ ਹੋ ਸਕਦੇ ਹੋ। ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਹੰਕਾਰ ਦਾ ਟਕਰਾਅ ਅਤੇ ਬੇਲੋੜੇ ਝਗੜੇ ਹੋ ਸਕਦੇ ਹਨ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਨੂੰ ਤੰਤਰਿਕਾ ਤੰਤਰ ਨਾਲ਼ ਸਬੰਧਤ ਸਮੱਸਿਆਵਾਂ 'ਤੇ ਪੈਸਾ ਖਰਚ ਕਰਨਾ ਪੈ ਸਕਦਾ ਹੈ। ਮੈਡੀਟੇਸ਼ਨ ਕਰਨ ਨਾਲ਼ ਤੁਹਾਨੂੰ ਮਾਨਸਿਕ ਸ਼ਾਂਤੀ ਮਿਲੇਗੀ ਅਤੇ ਤੁਸੀਂ ਸਿਹਤਮੰਦ ਰਹਿ ਸਕੋਗੇ।

ਉਪਾਅ: ਮੰਗਲਵਾਰ ਨੂੰ ਮੰਗਲ ਗ੍ਰਹਿ ਦੇ ਲਈ ਹਵਨ ਕਰਵਾਓ।

ਬ੍ਰਿਸ਼ਚਕ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਬ੍ਰਿਹਤ ਕੁੰਡਲੀ : ਜਾਣੋ ਗ੍ਰਹਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ

ਧਨੂੰ ਰਾਸ਼ੀ

ਧਨੂੰ ਰਾਸ਼ੀ ਦੇ ਸੱਤਵੇਂ ਅਤੇ ਦਸਵੇਂ ਘਰ ਦਾ ਸੁਆਮੀ ਬੁੱਧ ਹੁਣ ਤੁਹਾਡੇ ਬਾਰ੍ਹਵੇਂ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਆਪਣੇ ਦੋਸਤਾਂ ਨਾਲ ਸ਼ਾਂਤੀਪੂਰਣ ਸਬੰਧ ਕਾਇਮ ਰੱਖਣ ਵਿੱਚ ਮੁਸ਼ਕਲ ਆ ਸਕਦੀ ਹੈ। ਤੁਸੀਂ ਕਰੀਅਰ ਦੇ ਖੇਤਰ ਵਿੱਚ ਬਿਹਤਰ ਮੌਕੇ ਅਤੇ ਬੇਅੰਤ ਸੰਤੁਸ਼ਟੀ ਪ੍ਰਾਪਤ ਕਰਨ ਲਈ ਨੌਕਰੀ ਬਦਲਣ ਬਾਰੇ ਸੋਚ ਸਕਦੇ ਹੋ। ਕਾਰੋਬਾਰੀਆਂ ਨੂੰ ਬਹੁਤ ਜ਼ਿਆਦਾ ਮੁਕਾਬਲੇ ਕਾਰਨ ਵਧੀਆ ਮੁਨਾਫ਼ਾ ਕਮਾਉਣ ਵਿੱਚ ਮੁਸ਼ਕਲ ਆ ਸਕਦੀ ਹੈ। ਤੁਹਾਡੇ ਖਰਚੇ ਵਧ ਸਕਦੇ ਹਨ ਅਤੇ ਤੁਹਾਨੂੰ ਇਨ੍ਹਾਂ ਨੂੰ ਸੰਭਾਲਣਾ ਮੁਸ਼ਕਲ ਲੱਗ ਸਕਦਾ ਹੈ। ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਕਾਰ ਸੰਚਾਰ ਸਬੰਧੀ ਸਮੱਸਿਆਵਾਂ ਅਤੇ ਵਿਵਾਦ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਤੰਤਰਿਕਾ ਤੰਤਰ ਨਾਲ਼ ਸਬੰਧਤ ਸਮੱਸਿਆਵਾਂ ਹੋਣ ਦਾ ਖ਼ਤਰਾ ਹੈ। ਇਸ ਤੋਂ ਇਲਾਵਾ, ਤੁਹਾਨੂੰ ਆਪਣੇ ਜੀਵਨ ਸਾਥੀ ਦੀ ਸਿਹਤ 'ਤੇ ਖਰਚਾ ਕਰਨਾ ਪੈ ਸਕਦਾ ਹੈ।

ਉਪਾਅ: ਵੀਰਵਾਰ ਨੂੰ ਬਜ਼ੁਰਗ ਬ੍ਰਾਹਮਣ ਨੂੰ ਅੰਨ ਦਾਨ ਕਰੋ।

ਧਨੂੰ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਮਕਰ ਰਾਸ਼ੀ

ਮਕਰ ਰਾਸ਼ੀ ਦੇ ਛੇਵੇਂ ਅਤੇ ਨੌਵੇਂ ਘਰ ਦਾ ਸੁਆਮੀ ਬੁੱਧ ਹੈ, ਜੋ ਹੁਣ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਉਦੇ ਹੋਵੇਗਾ। ਤੁਸੀਂ ਵਿਕਾਸ ਅਤੇ ਆਪਣੇ ਯਤਨਾਂ ਦੇ ਪ੍ਰਤੀ ਵਧੇਰੇ ਆਸ਼ਾਵਾਦੀ ਹੋਵੋਗੇ। ਦੂਜਿਆਂ ਦੀ ਮੱਦਦ ਕਰਨ ਦੀ ਤੁਹਾਡੀ ਪ੍ਰਵਿਰਤੀ ਵਧ ਸਕਦੀ ਹੈ। ਇਹ ਸਮਾਂ ਤੁਹਾਡੇ ਲਈ ਉਮੀਦ ਅਤੇ ਤਰੱਕੀ ਲਿਆਵੇਗਾ। ਤੁਹਾਨੂੰ ਆਪਣੇ ਪੇਸ਼ੇਵਰ ਕੰਮ ਵਿੱਚ ਸਫਲਤਾ ਮਿਲੇਗੀ ਤੁਹਾਨੂੰ ਆਪਣੇ ਟੀਚਿਆਂ ਨੂੰ ਪੂਰਾ ਕਰਨ ਦਾ ਮੌਕਾ ਮਿਲ ਸਕਦਾ ਹੈ, ਨਾਲ਼ ਹੀ ਤੁਸੀਂ ਚੰਗਾ ਮੁਨਾਫ਼ਾ ਕਮਾਓਗੇ। ਇਸ ਦੌਰਾਨ ਤੁਹਾਡੀ ਆਮਦਨ ਵਧੇਗੀ ਅਤੇ ਤੁਸੀਂ ਜ਼ਿਆਦਾ ਬੱਚਤ ਕਰ ਸਕੋਗੇ। ਤੁਸੀਂ ਆਪਣੇ ਸਾਥੀ ਦੇ ਨਾਲ਼ ਖੁਸ਼ ਰਹੋਗੇ ਅਤੇ ਤੁਹਾਡੇ ਦੋਵਾਂ ਵਿਚਕਾਰ ਚੰਗੀ ਗੱਲਬਾਤ ਹੋਵੇਗੀ ਅਤੇ ਆਪਸੀ ਸਮਝ ਵਧੇਗੀ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਡਾ ਉਤਸ਼ਾਹ ਅਤੇ ਜੋਸ਼ ਵਧੇਗਾ ਅਤੇ ਤੁਸੀਂ ਆਪਣੇ-ਆਪ ਨੂੰ ਸਿਹਤਮੰਦ ਰੱਖਣ ਲਈ ਵਚਨਬੱਧ ਹੋਵੋਗੇ।

ਉਪਾਅ: ਸ਼ਨੀਵਾਰ ਨੂੰ ਗਰੀਬ ਲੋਕਾਂ ਨੂੰ ਦਹੀਂ-ਚੌਲ਼ ਖੁਆਓ।

ਮਕਰ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਕੁੰਭ ਰਾਸ਼ੀ

ਕੁੰਭ ਰਾਸ਼ੀ ਦੇ ਪੰਜਵੇਂ ਅਤੇ ਅੱਠਵੇਂ ਘਰ ਦਾ ਸੁਆਮੀ ਬੁੱਧ ਹੈ ਅਤੇ ਹੁਣ ਇਹ ਇਸ ਰਾਸ਼ੀ ਦੇ ਦਸਵੇਂ ਘਰ ਵਿੱਚ ਉਦੇ ਹੋਵੇਗਾ। ਤੁਹਾਨੂੰ ਆਪਣੇ ਯਤਨਾਂ ਤੋਂ ਸਕਾਰਾਤਮਕ ਨਤੀਜੇ ਮਿਲਣ ਦੀ ਸੰਭਾਵਨਾ ਹੈ। ਤੁਹਾਨੂੰ ਆਪਣੇ ਬੱਚਿਆਂ ਦੀ ਤਰੱਕੀ ਬਾਰੇ ਚਿੰਤਾ ਹੋ ਸਕਦੀ ਹੈ। ਕਰੀਅਰ ਦੇ ਖੇਤਰ ਵਿੱਚ ਤੁਸੀਂ ਇੱਕ ਮਜ਼ਬੂਤ ਛਾਪ ਛੱਡਣ ਅਤੇ ਦੂਜਿਆਂ ਦਾ ਧਿਆਨ ਖਿੱਚਣ ਦੇ ਯੋਗ ਹੋਵੋਗੇ। ਇਹ ਤੁਹਾਡੀ ਸਫਲਤਾ ਦਾ ਰਾਹ ਪੱਧਰਾ ਕਰ ਸਕਦਾ ਹੈ। ਤੁਹਾਨੂੰ ਕਾਰੋਬਾਰ ਵਿੱਚ, ਖਾਸ ਕਰਕੇ ਸੱਟੇਬਾਜ਼ੀ ਅਤੇ ਸ਼ੇਅਰ ਬਜ਼ਾਰ ਨਾਲ ਸਬੰਧਤ ਖੇਤਰਾਂ ਵਿੱਚ ਸਕਾਰਾਤਮਕ ਤਰੱਕੀ ਮਿਲਣ ਦੀ ਸੰਭਾਵਨਾ ਹੈ। ਤੁਸੀਂ ਆਪਣੇ ਕਾਰੋਬਾਰ ਦਾ ਵਿਸਥਾਰ ਕਰ ਸਕਦੇ ਹੋ। ਤੁਹਾਡੀ ਆਮਦਨ ਵਧ ਸਕਦੀ ਹੈ ਅਤੇ ਤੁਹਾਡੇ ਖਰਚੇ ਵੀ ਵਧ ਸਕਦੇ ਹਨ। ਵਧੇਰੇ ਸਾਧਨ ਹੋਣ ਕਾਰਨ, ਤੁਹਾਡੀ ਜੀਵਨ ਸ਼ੈਲੀ ਵਿੱਚ ਬਦਲਾਅ ਆ ਸਕਦਾ ਹੈ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਸੀਂ ਆਪਣੇ ਸਾਥੀ ਦੇ ਨਾਲ਼ ਸੁਹਾਵਣਾ ਸਮਾਂ ਬਿਤਾਓਗੇ, ਜਿਸ ਨਾਲ ਤੁਹਾਡਾ ਮੂਡ ਠੀਕ ਹੋਵੇਗਾ ਅਤੇ ਤੁਹਾਡੇ ਰਿਸ਼ਤੇ ਵੀ ਮਜ਼ਬੂਤ ਹੋਣਗੇ। ਮਜ਼ਬੂਤ ਰੋਗ ਪ੍ਰਤੀਰੋਧਕ ਸ਼ਕਤੀ ਕਾਰਨ ਤੁਹਾਡੀ ਸਿਹਤ ਚੰਗੀ ਰਹਿਣ ਵਾਲ਼ੀ ਹੈ।

ਉਪਾਅ: ਸ਼ਨੀਵਾਰ ਨੂੰ ਵਿਕਲਾਂਗ ਲੋਕਾਂ ਨੂੰ ਅੰਨ ਦਾਨ ਕਰੋ।

ਕੁੰਭ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਮੀਨ ਰਾਸ਼ੀ

ਮੀਨ ਰਾਸ਼ੀ ਦੇ ਚੌਥੇ ਅਤੇ ਸੱਤਵੇਂ ਘਰ ਦਾ ਸੁਆਮੀ ਬੁੱਧ ਹੈ, ਜੋ ਹੁਣ ਤੁਹਾਡੇ ਨੌਵੇਂ ਘਰ ਵਿੱਚ ਉਦੇ ਹੋਵੇਗਾ। ਤੁਸੀਂ ਖੁਸ਼ ਅਤੇ ਸੰਤੁਸ਼ਟ ਹੋਵੋਗੇ ਅਤੇ ਤੁਹਾਡੀਆਂ ਸੁੱਖ-ਸਹੂਲਤਾਂ ਵਿੱਚ ਵਾਧਾ ਹੋਵੇਗਾ। ਤੁਸੀਂ ਆਪਣੇ ਪਰਿਵਾਰ ਨਾਲ਼ ਖੁਸ਼ੀ ਭਰਿਆ ਸਮਾਂ ਵੀ ਬਿਤਾ ਸਕਦੇ ਹੋ। ਤੁਹਾਨੂੰ ਆਪਣੀ ਮਿਹਨਤ ਦਾ ਫਲ ਤਰੱਕੀ ਜਾਂ ਮਾਨਤਾ ਦੇ ਰੂਪ ਵਿੱਚ ਮਿਲ ਸਕਦਾ ਹੈ। ਤੁਹਾਡੀਆਂ ਬਹੁ-ਪੱਧਰੀ ਰਣਨੀਤੀਆਂ ਦੇ ਕਾਰਨ, ਤੁਹਾਨੂੰ ਕਾਰੋਬਾਰ ਦੇ ਖੇਤਰ ਵਿੱਚ ਮੁਨਾਫ਼ਾ ਹੋਣ ਦੀ ਸੰਭਾਵਨਾ ਹੈ। ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਹੋਣ ਦੇ ਦੌਰਾਨ ਤੁਹਾਡੀ ਵਿੱਤੀ ਸਥਿਤੀ ਮਜ਼ਬੂਤ ਹੋਣ ਵਾਲ਼ੀ ਹੈ। ਤੁਹਾਡੇ ਕੋਲ ਵਧੇਰੇ ਪੈਸਾ ਕਮਾਉਣ ਦੇ ਮੌਕੇ ਹੋਣਗੇ ਅਤੇ ਤੁਸੀਂ ਆਪਣੇ ਪਰਿਵਾਰ ਅਤੇ ਜੀਵਨ ਸਾਥੀ ਦੇ ਨਾਲ਼ ਆਪਣੀ ਖੁਸ਼ਹਾਲੀ ਸਾਂਝੀ ਕਰੋਗੇ। ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਰਿਸ਼ਤਾ ਮਜ਼ਬੂਤ ਅਤੇ ਡੂੰਘਾ ਹੋਵੇਗਾ। ਤੁਹਾਡੀ ਊਰਜਾ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਉੱਚ-ਪੱਧਰ 'ਤੇ ਹੋਵੇਗੀ, ਜੋ ਤੁਹਾਨੂੰ ਸਰੀਰਕ ਤੌਰ 'ਤੇ ਸਿਹਤਮੰਦ ਰਹਿਣ ਵਿੱਚ ਮੱਦਦ ਕਰੇਗੀ।

ਉਪਾਅ: ਤੁਸੀਂ ਹਰ ਰੋਜ਼ 21 ਵਾਰ 'ॐ ਨਮੋ ਸ਼ਿਵਾਯ' ਮੰਤਰ ਦਾ ਜਾਪ ਕਰੋ।

ਮੀਨ ਰਾਸ਼ੀ ਦਾ ਹਫ਼ਤਾਵਰੀ ਰਾਸ਼ੀਫਲ

ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ

ਅਸੀਂ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡਾ ਇਹ ਲੇਖ ਜ਼ਰੂਰ ਪਸੰਦ ਆਇਆ ਹੋਵੇਗਾ। ਜੇਕਰ ਅਜਿਹਾ ਹੈ ਤਾਂ ਤੁਸੀਂ ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ਼ ਜ਼ਰੂਰ ਸਾਂਝਾ ਕਰੋ। ਧੰਨਵਾਦ!

ਅਕਸਰ ਪੁੱਛੇ ਜਾਣ ਵਾਲ਼ੇ ਪ੍ਰਸ਼ਨ

1. ਸਾਲ 2025 ਵਿੱਚ ਬੁੱਧ ਦਾ ਬ੍ਰਿਸ਼ਚਕ ਰਾਸ਼ੀ ਵਿੱਚ ਉਦੇ ਕਦੋਂ ਹੋਵੇਗਾ?

ਬ੍ਰਿਸ਼ਚਕ ਰਾਸ਼ੀ ਵਿੱਚ ਬੁੱਧ ਦਾ ਉਦੇ 26 ਨਵੰਬਰ 2025 ਨੂੰ ਹੋ ਜਾਵੇਗਾ।

2. ਵੈਦਿਕ ਜੋਤਿਸ਼ ਵਿੱਚ ਬੁੱਧ ਕੀ ਦਰਸਾਉਂਦਾ ਹੈ?

ਬੁੱਧ ਬੁੱਧੀ, ਸੰਚਾਰ, ਕਾਰੋਬਾਰੀ ਕੁਸ਼ਲਤਾ, ਤਰਕ ਅਤੇ ਵਿਸ਼ਲੇਸ਼ਣਾਤਮਕ ਕੁਸ਼ਲਤਾ ਦਾ ਪ੍ਰਤੀਕ ਹੈ।

3. ਬ੍ਰਿਸ਼ਚਕ ਰਾਸ਼ੀ ਦਾ ਸੁਆਮੀ ਕੌਣ ਹੈ?

ਬ੍ਰਿਸ਼ਚਕ ਰਾਸ਼ੀ ਦਾ ਸੁਆਮੀ ਮੰਗਲ ਗ੍ਰਹਿ ਹੈ।

4. ਬੁੱਧ ਕਿਹੜੀਆਂ ਰਾਸ਼ੀਆਂ ‘ਤੇ ਸ਼ਾਸਨ ਕਰਦਾ ਹੈ?

ਮਿਥੁਨ ਅਤੇ ਕੰਨਿਆ

Talk to Astrologer Chat with Astrologer