ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ 31 ਮਈ 2025 ਨੂੰ ਸਵੇਰੇ 11:17 ਵਜੇ ਹੋਵੇਗਾ।ਵੈਦਿਕ ਜੋਤਿਸ਼ ਵਿੱਚ, ਸ਼ੁੱਕਰ ਨੂੰ ਇਸਤਰੀ ਤੱਤ ਦਾ ਗ੍ਰਹਿ ਮੰਨਿਆ ਜਾਂਦਾ ਹੈ। ਇਹ ਗ੍ਰਹਿ ਮਰਦਾਂ ਅਤੇ ਔਰਤਾਂ ਦੋਵਾਂ ਨੂੰ ਹੀ ਸੁੱਖ-ਸਹੂਲਤਾਂ ਪ੍ਰਦਾਨ ਕਰਦਾ ਹੈ। ਕੁੰਡਲੀ ਵਿੱਚ ਸ਼ੁੱਕਰ ਗ੍ਰਹਿ ਦੀ ਸਥਿਤੀ ਬਹੁਤ ਮਹੱਤਵਪੂਰਣ ਹੁੰਦੀ ਹੈ। ਇਸ ਲਈ ਜੇਕਰ ਸ਼ੁੱਕਰ ਗ੍ਰਹਿ ਕਿਸੇ ਸ਼ੁਭ ਸਥਾਨ 'ਤੇ ਬੈਠਾ ਹੋਵੇ ਤਾਂ ਜਾਤਕ ਨੂੰ ਵਧੇਰੇ ਲਾਭ ਮਿਲਦਾ ਹੈ।
ਜੇਕਰ ਸ਼ੁੱਕਰ ਕੁੰਡਲੀ ਵਿੱਚ ਚੰਗੇ ਸਥਾਨ ‘ਤੇ ਬੈਠਾ ਹੋਵੇ, ਤਾਂ ਵਿਆਹ ਵਰਗੇ ਸ਼ੁਭ ਪ੍ਰੋਗਰਾਮ ਚੰਗੀ ਤਰ੍ਹਾਂ ਆਯੋਜਿਤ ਹੋ ਸਕਦੇ ਹਨ। ਦੂਜੇ ਪਾਸੇ, ਜੇਕਰ ਸ਼ੁੱਕਰ ਕੰਨਿਆ, ਸਿੰਘ, ਧਨੂੰ ਜਾਂ ਕਰਕ ਵਰਗੀ ਰਾਸ਼ੀ ਵਿੱਚ ਬਿਰਾਜਮਾਨ ਹੈ, ਤਾਂ ਇਸ ਸਥਿਤੀ ਵਿੱਚ ਸ਼ੁੱਕਰ ਤੋਂ ਜ਼ਿਆਦਾ ਲਾਭ ਨਹੀਂ ਮਿਲ ਸਕਦਾ। ਆਮ ਤੌਰ 'ਤੇ ਸ਼ੁੱਕਰ ਤੁਲਾ, ਬ੍ਰਿਸ਼ਭ ਅਤੇ ਮਿਥੁਨ ਰਾਸ਼ੀ ਵਿੱਚ ਵਧੇਰੇ ਲਾਭ ਪ੍ਰਦਾਨ ਕਰਦਾ ਹੈ। ਆਓ ਹੁਣ ਅੱਗੇ ਵਧੀਏ ਅਤੇ ਇਸ ਖਾਸ ਲੇਖ ਰਾਹੀਂ ਸਭ 12 ਰਾਸ਼ੀਆਂ ਦੇ ਜਾਤਕਾਂ ਦੇ ਜੀਵਨ 'ਤੇ ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਪ੍ਰਭਾਵਾਂ ਬਾਰੇ ਜਾਣੀਏ।
ਅੰਗਰੇਜ਼ੀ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ: Venus Transit in Aries
ਇੱਥੇ ਦਿੱਤੀ ਗਈ ਭਵਿੱਖਬਾਣੀ ਤੁਹਾਡੀ ਚੰਦਰ ਰਾਸ਼ੀ ‘ਤੇ ਅਧਾਰਿਤ ਹੈ। ਜੇਕਰ ਤੁਹਾਨੂੰ ਆਪਣੀ ਚੰਦਰ ਰਾਸ਼ੀ ਨਹੀਂ ਪਤਾ ਹੈ, ਤਾਂ ਸਾਡੇ ਚੰਦਰ ਰਾਸ਼ੀ ਕੈਲਕੁਲੇਟਰ ਦੀ ਮੱਦਦ ਨਾਲ਼ ਤੁਸੀਂ ਆਪਣੀ ਚੰਦਰ ਰਾਸ਼ੀ ਮੁਫ਼ਤ ਵਿੱਚ ਜਾਣ ਸਕਦੇ ਹੋ।
ਹਿੰਦੀ ਵਿੱਚ ਪੜ੍ਹਨ ਲਈ ਇੱਥੇ ਕਲਿੱਕ ਕਰੋ : शुक्र का मेष राशि में गोचर
ਮੇਖ਼ ਰਾਸ਼ੀ ਦੇ ਦੂਜੇ ਅਤੇ ਸੱਤਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਪਹਿਲੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਇਸ ਗੋਚਰ ਦੇ ਦੌਰਾਨ, ਤੁਸੀਂ ਜਿੰਨਾ ਵੀ ਪੈਸਾ ਕਮਾਓਗੇ, ਉਸ ਦੀ ਬੱਚਤ ਨਹੀਂ ਕਰ ਸਕੋਗੇ। ਤੁਹਾਨੂੰ ਰਿਸ਼ਤਿਆਂ ਵਿੱਚ ਅਸਫਲਤਾ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਕਰੀਅਰ ਵਿੱਚ, ਤੁਹਾਡੇ ਸੀਨੀਅਰ ਅਧਿਕਾਰੀਆਂ ਅਤੇ ਸਹਿਕਰਮੀਆਂ ਨਾਲ ਤੁਹਾਡੇ ਸਬੰਧ ਵਿਗੜ ਸਕਦੇ ਹਨ। ਤੁਹਾਡੇ ‘ਤੇ ਕੰਮ ਦਾ ਦਬਾਅ ਵਧ ਸਕਦਾ ਹੈ।
ਤੁਹਾਨੂੰ ਕਾਰੋਬਾਰੀ ਖੇਤਰ ਵਿੱਚ ਕੁਝ ਰੁਕਾਵਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਕਾਰਨ ਤੁਸੀਂ ਉਮੀਦ ਕੀਤੇ ਲਾਭ ਕਮਾਉਣ ਵਿੱਚ ਪਿੱਛੇ ਰਹਿ ਸਕਦੇ ਹੋ।
ਵਿੱਤੀ ਮੋਰਚੇ 'ਤੇ, ਤੁਹਾਨੂੰ ਧਨ-ਲਾਭ ਹੋਣ ਦੀ ਬਜਾਏ ਹੋਰ ਖਰਚੇ ਕਰਨੇ ਪੈ ਸਕਦੇ ਹਨ। ਇਸ ਸਮੇਂ ਤੁਹਾਡੇ ਫੰਡ ਸੀਮਤ ਹੋ ਸਕਦੇ ਹਨ।
ਪ੍ਰੇਮ ਜੀਵਨ ਵਿੱਚ, ਜੀਵਨ ਸਾਥੀ ਦੇ ਨਾਲ ਆਪਸੀ ਤਾਲਮੇਲ ਦੀ ਘਾਟ ਕਾਰਨ, ਰਿਸ਼ਤੇ ਦੀ ਸੁੱਖ-ਸ਼ਾਂਤੀ ਭੰਗ ਹੋ ਸਕਦੀ ਹੈ।
ਸਿਹਤ ਦੀ ਗੱਲ ਕਰੀਏ ਤਾਂ ਇਸ ਸਮੇਂ ਤੁਹਾਨੂੰ ਕਮਜ਼ੋਰ ਰੋਗ ਪ੍ਰਤੀਰੋਧਕ ਸ਼ਕਤੀ ਦੇ ਕਾਰਨ ਅੱਖਾਂ ਵਿੱਚ ਦਰਦ ਅਤੇ ਜਲਣ ਦੀ ਪਰੇਸ਼ਾਨੀ ਹੋ ਸਕਦੀ ਹੈ।
ਉਪਾਅ: ਹਰ ਰੋਜ਼ ‘ ॐ ਬੁੱਧਾਯ ਨਮਹ:’ ਦਾ 41 ਵਾਰ ਜਾਪ ਕਰੋ।
ਬ੍ਰਿਸ਼ਭ ਰਾਸ਼ੀ ਦੇ ਪਹਿਲੇ ਅਤੇ ਛੇਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਬਾਰ੍ਹਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਹਾਨੂੰ ਆਪਣੇ ਭਵਿੱਖ ਬਾਰੇ ਚਿੰਤਾ ਹੋ ਸਕਦੀ ਹੈ। ਅਧਿਆਤਮਿਕਤਾ ਵੱਲ ਤੁਹਾਡਾ ਝੁਕਾਅ ਵਧ ਸਕਦਾ ਹੈ।
ਕਰੀਅਰ ਦੀ ਗੱਲ ਕਰੀਏ ਤਾਂ, ਇਸ ਸਮੇਂ ਦੌਰਾਨ ਤੁਹਾਡੇ ਕੰਮ ਦਾ ਦਬਾਅ ਵਧ ਸਕਦਾ ਹੈ, ਇਸ ਲਈ ਤੁਹਾਨੂੰ ਚੰਗੇ ਨਤੀਜੇ ਪ੍ਰਾਪਤ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਜ਼ਰੂਰਤ ਹੋਵੇਗੀ।
ਕਾਰੋਬਾਰ ਦੀ ਗੱਲ ਕਰੀਏ ਤਾਂ, ਇਕਾਗਰਤਾ ਅਤੇ ਯੋਜਨਾਬੰਦੀ ਦੀ ਘਾਟ ਕਾਰਨ, ਤੁਸੀਂ ਮੁਨਾਫ਼ੇ ਤੋਂ ਖੁੰਝ ਸਕਦੇ ਹੋ, ਜਿਸ ਕਾਰਨ ਤੁਹਾਡੇ ਲਈ ਲੋੜੀਂਦਾ ਮੁਨਾਫ਼ਾ ਕਮਾਉਣਾ ਮੁਸ਼ਕਲ ਹੋ ਸਕਦਾ ਹੈ।
ਵਿੱਤੀ ਮਾਮਲਿਆਂ ਵਿੱਚ, ਤੁਹਾਨੂੰ ਲਾਪਰਵਾਹੀ ਦੇ ਕਾਰਨ ਪੈਸੇ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਆਪਣੀ ਨਿੱਜੀ ਜ਼ਿੰਦਗੀ ਵਿੱਚ, ਤੁਸੀਂ ਆਪਣੇ ਜੀਵਨ ਸਾਥੀ ਤੋਂ ਸਹਿਯੋਗ ਦੀ ਘਾਟ ਕਾਰਨ ਨਿਰਾਸ਼ ਅਤੇ ਦੁਖੀ ਮਹਿਸੂਸ ਕਰ ਸਕਦੇ ਹੋ।
ਸਿਹਤ ਦੀ ਗੱਲ ਕਰੀਏ ਤਾਂ ਇਸ ਅਵਧੀ ਦੇ ਦੌਰਾਨ ਤੁਹਾਡੀਆਂ ਲੱਤਾਂ ਅਤੇ ਪੱਟਾਂ ਵਿੱਚ ਦਰਦ ਹੋਣ ਦੀ ਸੰਭਾਵਨਾ ਹੈ।
ਉਪਾਅ: ਵੀਰਵਾਰ ਦੇ ਦਿਨ ਬ੍ਰਹਸਪਤੀ ਗ੍ਰਹਿ ਦੇ ਲਈ ਹਵਨ ਕਰਵਾਓ।
ਬ੍ਰਿਸ਼ਭ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਕਰੀਅਰ ਦੀ ਹੋ ਰਹੀ ਹੈ ਟੈਂਸ਼ਨ! ਹੁਣੇ ਆਰਡਰ ਕਰੋ ਕਾਗਨੀਐਸਟ੍ਰੋ ਰਿਪੋਰਟ
ਸ਼ੁੱਕਰ ਮਿਥੁਨ ਰਾਸ਼ੀ ਦੇ ਪੰਜਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਹੈ ਅਤੇ ਹੁਣ ਇਹ ਤੁਹਾਡੇ ਗਿਆਰ੍ਹਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਹਾਨੂੰ ਆਪਣੇ ਬੱਚਿਆਂ ਵੱਲੋਂ ਵਧੇਰੇ ਖੁਸ਼ੀ ਮਿਲ ਸਕਦੀ ਹੈ। ਤੁਸੀਂ ਵਧੇਰੇ ਮੁਨਾਫ਼ਾ ਕਮਾਉਣ ਵਿੱਚ ਸਫਲ ਹੋ ਸਕਦੇ ਹੋ।
ਕਰੀਅਰ ਦੀ ਗੱਲ ਕਰੀਏ ਤਾਂ, ਤੁਹਾਨੂੰ ਨਵੀਂ ਨੌਕਰੀ ਦੇ ਮੌਕਿਆਂ ਨਾਲ ਸਬੰਧਤ ਨਵੇਂ ਕੰਮ ਮਿਲਣ ਦੀ ਸੰਭਾਵਨਾ ਹੈ। ਤੁਹਾਨੂੰ ਆਨਸਾਈਟ ਮੌਕੇ ਵੀ ਮਿਲਣ ਦੀ ਸੰਭਾਵਨਾ ਹੈ।
ਕਾਰੋਬਾਰ ਦੇ ਖੇਤਰ ਵਿੱਚ, ਤੁਸੀਂ ਆਮ ਕਾਰੋਬਾਰ ਦੇ ਮੁਕਾਬਲੇ ਸੱਟੇਬਾਜ਼ੀ ਦੇ ਕਾਰੋਬਾਰ ਵਿੱਚ ਵਧੇਰੇ ਮੁਨਾਫ਼ਾ ਕਮਾ ਸਕਦੇ ਹੋ।
ਵਿੱਤ ਦੇ ਮਾਮਲੇ ਵਿੱਚ, ਤੁਸੀਂ ਹੋਰ ਪੈਸੇ ਕਮਾ ਸਕੋਗੇ ਅਤੇ ਬੱਚਤ ਵੀ ਕਰ ਸਕੋਗੇ।
ਪ੍ਰੇਮ ਜੀਵਨ ਵਿੱਚ, ਤੁਸੀਂ ਆਪਣੇ ਜੀਵਨ ਸਾਥੀ ਨਾਲ ਖੁਸ਼ਹਾਲ ਸਮਾਂ ਬਿਤਾਓਗੇ। ਤੁਸੀਂ ਆਪਣੇ ਸਾਥੀ ਦੇ ਸਾਹਮਣੇ ਆਪਣੀ ਇੱਕ ਚੰਗੀ ਛਵੀ ਬਣਾਉਣ ਲਈ ਸਹੀ ਦਿਸ਼ਾ ਵੱਲ ਵਧ ਰਹੇ ਹੋ।
ਖੁਸ਼ ਰਹਿਣ ਕਾਰਨ ਤੁਹਾਡੀ ਸਿਹਤ ਵੀ ਚੰਗੀ ਰਹੇਗੀ। ਇਸ ਤੋਂ ਇਲਾਵਾ, ਤੁਹਾਡੀ ਰੋਗ ਪ੍ਰਤੀਰੋਧਕ ਸ਼ਕਤੀ ਵੀ ਬਹੁਤ ਵਧੀਆ ਹੋਵੇਗੀ।
ਉਪਾਅ: ਮੰਗਲਵਾਰ ਦੇ ਦਿਨ ਕੇਤੂ ਗ੍ਰਹਿ ਦੇ ਲਈ ਹਵਨ ਕਰਵਾਓ।
ਕਰਕ ਰਾਸ਼ੀ ਦੇ ਚੌਥੇ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਗ੍ਰਹਿ ਸ਼ੁੱਕਰ ਹੈ, ਜੋ ਹੁਣ ਤੁਹਾਡੇ ਦਸਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਇਸ ਅਵਧੀ ਦੇ ਦੌਰਾਨ, ਤੁਸੀਂ ਆਪਣੀਆਂ ਸਹੂਲਤਾਂ ਵਧਾ ਸਕੋਗੇ, ਜਾਇਦਾਦ ਵਿੱਚ ਨਿਵੇਸ਼ ਕਰ ਸਕੋਗੇ ਅਤੇ ਆਪਣੇ ਮੁਨਾਫ਼ੇ ਅਤੇ ਖਰਚਿਆਂ ਵਿਚਕਾਰ ਸੰਤੁਲਨ ਬਣਾ ਕੇ ਰੱਖ ਸਕੋਗੇ।
ਕਰੀਅਰ ਦੇ ਖੇਤਰ ਵਿੱਚ ਤੁਹਾਨੂੰ ਕੰਮ ਦੇ ਦਬਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੇਖ਼ ਰਾਸ਼ੀ ਵਿੱਚ ਸ਼ੁੱਕਰ ਦੇ ਗੋਚਰ ਦੇ ਨਾਲ, ਤੁਹਾਡੇ ਲਈ ਨੌਕਰੀ ਬਦਲਣ ਦੀ ਸੰਭਾਵਨਾ ਹੈ। ਕੰਮ ਦੇ ਵਧੇ ਹੋਏ ਦਬਾਅ ਕਾਰਨ, ਤੁਹਾਨੂੰ ਤਣਾਅ ਹੋ ਸਕਦਾ ਹੈ।
ਕਾਰੋਬਾਰ ਦੀ ਗੱਲ ਕਰੀਏ ਤਾਂ, ਤੁਸੀਂ ਜ਼ਿਆਦਾ ਮੁਨਾਫ਼ਾ ਕਮਾਉਣ ਵਿੱਚ ਅਸਮਰੱਥ ਹੋ ਸਕਦੇ ਹੋ ਅਤੇ ਜੇਕਰ ਤੁਸੀਂ ਮੁਨਾਫ਼ਾ ਕਮਾਉਂਦੇ ਵੀ ਹੋ, ਤਾਂ ਤੁਹਾਡੇ ਲਈ ਆਪਣੇ ਕਾਰੋਬਾਰ ਵਿੱਚ ਨਿਰੰਤਰਤਾ ਬਣਾ ਕੇ ਰੱਖਣਾ ਮੁਸ਼ਕਲ ਹੋ ਸਕਦਾ ਹੈ।
ਵਿੱਤੀ ਤੌਰ 'ਤੇ, ਤੁਸੀਂ ਚੰਗਾ ਪੈਸਾ ਕਮਾਓਗੇ, ਪਰ ਇਸ ਦੇ ਨਾਲ ਹੀ ਤੁਹਾਡੇ ਖਰਚਿਆਂ ਵਿੱਚ ਵਾਧੇ ਦੇ ਸੰਕੇਤ ਹਨ, ਜੋ ਤੁਹਾਡੀ ਚਿੰਤਾ ਦਾ ਕਾਰਨ ਬਣ ਸਕਦੇ ਹਨ।
ਆਪਣੀ ਨਿੱਜੀ ਜ਼ਿੰਦਗੀ ਵਿੱਚ, ਤੁਸੀਂ ਆਪਣੇ ਸਾਥੀ ਦੇ ਨਾਲ ਤਾਲਮੇਲ ਦੀ ਘਾਟ ਕਾਰਨ ਅਸਹਿਜ ਮਹਿਸੂਸ ਕਰ ਸਕਦੇ ਹੋ ਅਤੇ ਇਸ ਕਾਰਨ ਤੁਹਾਨੂੰ ਪਰੇਸ਼ਾਨੀ ਹੋ ਸਕਦੀ ਹੈ।
ਸਿਹਤ ਦੀ ਗੱਲ ਕਰੀਏ ਤਾਂ, ਇਸ ਗੋਚਰ ਦੇ ਦੌਰਾਨ ਤੁਹਾਨੂੰ ਸਿਰ ਦਰਦ ਅਤੇ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਸਕਦੀ ਹੈ।
ਉਪਾਅ: ਹਰ ਰੋਜ਼ ‘ ॐ ਚੰਦ੍ਰਾਯ ਨਮਹ:’ ਦਾ 11 ਵਾਰ ਜਾਪ ਕਰੋ।
ਕਰਕ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਕਦੋਂ ਬਣੇਗਾ ਸਰਕਾਰੀ ਨੌਕਰੀ ਦਾ ਸੰਜੋਗ? ਪ੍ਰਸ਼ਨ ਪੁੱਛੋ ਅਤੇ ਆਪਣੀ ਜਨਮ ਕੁੰਡਲੀ ‘ਤੇ ਆਧਾਰਿਤ ਜਵਾਬ ਪ੍ਰਾਪਤ ਕਰੋ।
ਸਿੰਘ ਰਾਸ਼ੀ ਦੇ ਤੀਜੇ ਅਤੇ ਦਸਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਦਸਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਹਾਡੀ ਨੈਤਿਕਤਾ ਅਤੇ ਸਿਧਾਂਤਾਂ ਦੀ ਭਾਵਨਾ ਮਜ਼ਬੂਤ ਹੋਵੇਗੀ। ਇਸ ਦੌਰਾਨ ਤੁਹਾਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਨੀ ਪੈ ਸਕਦੀ ਹੈ। ਤੁਸੀਂ ਕਿਸੇ ਹੋਰ ਥਾਂ 'ਤੇ ਵੀ ਜਾ ਸਕਦੇ ਹੋ।
ਕਰੀਅਰ ਦੇ ਖੇਤਰ ਵਿੱਚ, ਅਜਿਹੇ ਸੰਕੇਤ ਹਨ ਕਿ ਤੁਹਾਨੂੰ ਆਪਣੀ ਨੌਕਰੀ ਵਿੱਚ ਵਧੇਰੇ ਲਾਭ ਮਿਲਣਗੇ। ਇਸ ਨਾਲ ਤੁਹਾਡੀ ਤਰੱਕੀ ਹੋਵੇਗੀ। ਤੁਹਾਨੂੰ ਨੌਕਰੀ ਦੇ ਨਵੇਂ ਮੌਕੇ ਮਿਲ ਸਕਦੇ ਹਨ।
ਵਿੱਤ ਦੀ ਗੱਲ ਕਰੀਏ ਤਾਂ, ਇਸ ਗੋਚਰ ਦੇ ਦੌਰਾਨ ਤੁਸੀਂ ਚੰਗੀ ਰਕਮ ਕਮਾਓਗੇ। ਇਸ ਦੇ ਨਾਲ ਹੀ ਤੁਸੀਂ ਪੈਸੇ ਦੀ ਬੱਚਤ ਵੀ ਕਰ ਸਕੋਗੇ।
ਕਾਰੋਬਾਰ ਦੀ ਗੱਲ ਕਰੀਏ ਤਾਂ, ਤੁਹਾਨੂੰ ਨਵੇਂ ਕਾਰੋਬਾਰੀ ਆਰਡਰ ਮਿਲ ਸਕਦੇ ਹਨ, ਜੋ ਤੁਹਾਨੂੰ ਚੰਗਾ ਮੁਨਾਫ਼ਾ ਕਮਾਉਣ ਵਿੱਚ ਮੱਦਦ ਕਰਨਗੇ।
ਤੁਹਾਡੇ ਨਿੱਜੀ ਜੀਵਨ ਵਿੱਚ, ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਚੰਗਾ ਤਾਲਮੇਲ ਰਹੇਗਾ ਅਤੇ ਤੁਸੀਂ ਖੁਸ਼ੀ ਦਾ ਆਨੰਦ ਮਾਣੋਗੇ।
ਵਧੇਰੇ ਊਰਜਾ ਦੇ ਕਾਰਨ ਇਸ ਸਮੇਂ ਤੁਹਾਡੀ ਸਿਹਤ ਚੰਗੀ ਰਹੇਗੀ।
ਉਪਾਅ: ਹਰ ਰੋਜ਼ ‘ ॐ ਭਾਸਕਰਾਯ ਨਮਹ:’ ਦਾ 11 ਵਾਰ ਜਾਪ ਕਰੋ।
ਕੰਨਿਆ ਰਾਸ਼ੀ ਦੇ ਦੂਜੇ ਅਤੇ ਨੌਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਅੱਠਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਸੀਂ ਆਪਣੀ ਅਸੁਰੱਖਿਆ ਦੇ ਕਾਰਨ ਸੁਰੱਖਿਅਤ ਮਹਿਸੂਸ ਨਹੀਂ ਕਰ ਸਕੋਗੇ। ਤੁਹਾਡੀਆਂ ਖੁਸ਼ੀਆਂ ਵਿੱਚ ਕਮੀ ਹੋ ਸਕਦੀ ਹੈ।
ਕਰੀਅਰ ਦੀ ਗੱਲ ਕਰੀਏ ਤਾਂ, ਤੁਹਾਨੂੰ ਇਸ ਸਮੇਂ ਕੁਝ ਵੀ ਦਿਲਚਸਪ ਨਹੀਂ ਲੱਗੇਗਾ। ਇਸ ਦੀ ਬਜਾਏ, ਤੁਹਾਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜੋ ਤੁਹਾਨੂੰ ਉਦਾਸ ਮਹਿਸੂਸ ਕਰਵਾ ਸਕਦਾ ਹੈ।
ਕਾਰੋਬਾਰ ਦੇ ਖੇਤਰ ਵਿੱਚ, ਤੁਹਾਨੂੰ ਕਾਰੋਬਾਰ ਨੂੰ ਸਹੀ ਢੰਗ ਨਾਲ ਨਾ ਚਲਾ ਸਕਣ ਕਾਰਨ ਨੁਕਸਾਨ ਝੱਲਣਾ ਪੈ ਸਕਦਾ ਹੈ। ਹੋ ਸਕਦਾ ਹੈ ਕਿ ਤੁਸੀਂ ਆਪਣੇ ਕਾਰੋਬਾਰ ਲਈ ਇੱਕ ਸਹੀ ਸਮਾਂ-ਸਾਰਣੀ ਬਣਾ ਕੇ ਰੱਖਣ ਵਿੱਚ ਅਸਮਰੱਥ ਹੋਵੋ।
ਤੁਹਾਡੀ ਨਿੱਜੀ ਜ਼ਿੰਦਗੀ ਵਿੱਚ, ਘਮੰਡ ਨਾਲ ਸਬੰਧਤ ਸਮੱਸਿਆਵਾਂ ਦੇ ਕਾਰਨ, ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਖੁਸ਼ੀ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਕਰਕੇ ਤੁਸੀਂ ਆਪਣੇ ਸਾਥੀ ਨਾਲ ਚੰਗਾ ਰਿਸ਼ਤਾ ਬਣਾ ਕੇ ਰੱਖਣ ਵਿੱਚ ਅਸਮਰੱਥ ਹੋ ਸਕਦੇ ਹੋ।
ਸਿਹਤ ਦੇ ਖੇਤਰ ਵਿੱਚ, ਤੁਹਾਨੂੰ ਅੱਖਾਂ ਵਿੱਚ ਦਰਦ ਹੋਣ ਦੀ ਸੰਭਾਵਨਾ ਹੈ ਅਤੇ ਇਹ ਅੱਖਾਂ ਵਿੱਚ ਜਲਣ ਦੇ ਕਾਰਨ ਹੋ ਸਕਦਾ ਹੈ।
ਉਪਾਅ: ਹਰ ਰੋਜ਼ ‘ ॐ ਨਮੋ ਨਰਾਇਣ’ ਦਾ 11 ਵਾਰ ਜਾਪ ਕਰੋ।
ਕੰਨਿਆ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਕੁੰਡਲੀ ਵਿੱਚ ਹੈ ਰਾਜਯੋਗ? ਰਾਜਯੋਗ ਰਿਪੋਰਟ ਤੋਂ ਮਿਲੇਗਾ ਜਵਾਬ
ਤੁਲਾ ਰਾਸ਼ੀ ਦੇ ਲੋਕਾਂ ਲਈ, ਪਹਿਲੇ ਅਤੇ ਅੱਠਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਸੱਤਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦੇ ਮੇਖ਼ ਰਾਸ਼ੀ ਵਿੱਚ ਗੋਚਰ ਦੇ ਦੌਰਾਨ, ਤੁਹਾਨੂੰ ਨਵੇਂ ਦੋਸਤ ਅਤੇ ਸਹਿਯੋਗੀ ਆਦਿ ਮਿਲ ਸਕਦੇ ਹਨ। ਤੁਹਾਨੂੰ ਚੰਗੇ ਸਬੰਧ ਬਣਾ ਕੇ ਰੱਖਣ ਵਿੱਚ ਵੀ ਮੁਸ਼ਕਲ ਆ ਸਕਦੀ ਹੈ।
ਕਰੀਅਰ ਦੀ ਗੱਲ ਕਰੀਏ ਤਾਂ ਇਸ ਸਮੇਂ ਤੁਹਾਡੇ 'ਤੇ ਨੌਕਰੀ ਦਾ ਦਬਾਅ ਬਹੁਤ ਵੱਧ ਸਕਦਾ ਹੈ। ਹਾਲਾਂਕਿ, ਤੁਸੀਂ ਆਪਣੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਬਣਾ ਕੇ ਰੱਖਣ ਦੇ ਯੋਗ ਹੋਵੋਗੇ।
ਕਾਰੋਬਾਰ ਦੇ ਖੇਤਰ ਵਿੱਚ, ਇਸ ਦੌਰਾਨ ਤੁਹਾਨੂੰ ਔਸਤ ਮੁਨਾਫ਼ਾ ਹੋਣ ਦੀ ਸੰਭਾਵਨਾ ਹੈ। ਤੁਹਾਡੇ ਕਾਰੋਬਾਰੀ ਸਾਥੀ ਨਾਲ ਤੁਹਾਡਾ ਰਿਸ਼ਤਾ ਸੰਤੁਲਿਤ ਰਹੇਗਾ - ਨਾ ਤਾਂ ਬਹੁਤ ਚੰਗਾ ਅਤੇ ਨਾ ਹੀ ਬਹੁਤ ਮਾੜਾ ਹੋਵੇਗਾ।
ਨਿੱਜੀ ਜ਼ਿੰਦਗੀ ਵਿੱਚ, ਤੁਹਾਨੂੰ ਆਪਣੇ ਜੀਵਨ ਸਾਥੀ ਦੇ ਨਾਲ ਚੰਗੇ ਸਬੰਧ ਬਣਾ ਕੇ ਰੱਖਣੇ ਚਾਹੀਦੇ ਹਨ। ਇਸ ਦੌਰਾਨ ਤੁਹਾਨੂੰ ਤਾਲਮੇਲ ਸਥਾਪਤ ਕਰਨ ਦੀ ਜ਼ਰੂਰਤ ਹੋਵੇਗੀ।
ਸਿਹਤ ਦੇ ਪੱਧਰ 'ਤੇ, ਤੁਹਾਨੂੰ ਸਿਹਤ ਸਬੰਧੀ ਕੋਈ ਵੱਡੀ ਸਮੱਸਿਆ ਹੋਣ ਦੀ ਸੰਭਾਵਨਾ ਨਹੀਂ ਹੈ, ਪਰ ਤੁਹਾਨੂੰ ਖੰਘ ਅਤੇ ਜ਼ੁਕਾਮ ਦੀ ਪਰੇਸ਼ਾਨੀ ਹੋ ਸਕਦੀ ਹੈ।
ਉਪਾਅ: ਹਰ ਰੋਜ਼ ‘ ॐ ਸ਼ੁੱਕਰਾਯ ਨਮਹ’ ਦਾ 11 ਵਾਰ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ ਦੇ ਸੱਤਵੇਂ ਅਤੇ ਬਾਰ੍ਹਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਛੇਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਹਾਨੂੰ ਰਿਸ਼ਤਿਆਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ, ਵਧੇਰੇ ਲਾਭ ਪ੍ਰਾਪਤ ਕਰਨ ਵਿੱਚ ਰੁਕਾਵਟਾਂ ਆ ਸਕਦੀਆਂ ਹਨ।
ਕਰੀਅਰ ਦੇ ਖੇਤਰ ਵਿੱਚ ਬਹੁਤ ਜ਼ਿਆਦਾ ਕੰਮ ਦੇ ਦਬਾਅ ਦੇ ਕਾਰਨ, ਤੁਸੀਂ ਉਮੀਦ ਅਨੁਸਾਰ ਲਾਭ ਕਮਾਉਣ ਵਿੱਚ ਅਸਮਰੱਥ ਹੋ ਸਕਦੇ ਹੋ।
ਕਾਰੋਬਾਰ ਦੇ ਖੇਤਰ ਵਿੱਚ ਵਿਰੋਧੀਆਂ ਵੱਲੋਂ ਸਖ਼ਤ ਮੁਕਾਬਲੇ ਦੇ ਕਾਰਨ, ਤੁਹਾਨੂੰ ਨੁਕਸਾਨ ਅਤੇ ਮਾਨਸਿਕ ਤਣਾਅ ਦਾ ਸਾਹਮਣਾ ਕਰਨ ਦੀ ਸੰਭਾਵਨਾ ਹੈ।
ਨਿੱਜੀ ਜੀਵਨ ਵਿੱਚ, ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਤਾਲਮੇਲ ਦੀ ਘਾਟ ਕਾਰਨ ਝਗੜੇ ਹੋਣ ਦੀ ਸੰਭਾਵਨਾ ਹੋਵੇਗੀ।
ਸਿਹਤ ਦੇ ਮਾਮਲੇ ਵਿੱਚ, ਤੁਹਾਨੂੰ ਆਪਣੇ ਸਾਥੀ ਦੀ ਸਿਹਤ ਉੱਤੇ ਵਧੇਰੇ ਖਰਚ ਕਰਨਾ ਪੈ ਸਕਦਾ ਹੈ, ਜਿਸ ਕਾਰਨ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਪਾਅ: ਹਰ ਰੋਜ਼ ‘ ॐ ਭੌਮਾਯ ਨਮਹ’ ਦਾ 11 ਵਾਰ ਜਾਪ ਕਰੋ।
ਬ੍ਰਿਸ਼ਚਕ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਬ੍ਰਿਹਤ ਕੁੰਡਲੀ : ਜਾਣੋ ਗ੍ਰਹਾਂ ਦਾ ਤੁਹਾਡੇ ਜੀਵਨ ‘ਤੇ ਪ੍ਰਭਾਵ ਅਤੇ ਉਪਾਅ
ਧਨੂੰ ਰਾਸ਼ੀ ਦੇ ਛੇਵੇਂ ਅਤੇ ਗਿਆਰ੍ਹਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਪੰਜਵੇਂ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਹਾਨੂੰ ਆਪਣੇ ਭਵਿੱਖ ਅਤੇ ਤਰੱਕੀ ਬਾਰੇ ਚਿੰਤਾ ਹੋ ਸਕਦੀ ਹੈ। ਕਰਜ਼ਾ ਲੈਣ ਕਾਰਨ ਤੁਹਾਡੇ ਕਰਜ਼ੇ ਵਿੱਚ ਦੱਬੇ ਜਾਣ ਦੀ ਵੀ ਸੰਭਾਵਨਾ ਹੈ।
ਕਰੀਅਰ ਦੇ ਖੇਤਰ ਵਿੱਚ, ਤੁਸੀਂ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨ ਵਿੱਚ ਅਸਮਰੱਥ ਹੋ ਸਕਦੇ ਹੋ। ਇਸ ਕਰਕੇ ਤੁਹਾਨੂੰ ਕਾਰਜ ਸਥਾਨ ਵਿੱਚ ਲੋੜੀਂਦੇ ਨਤੀਜੇ ਨਹੀਂ ਮਿਲਣਗੇ।
ਅਜਿਹੇ ਸੰਕੇਤ ਹਨ ਕਿ ਤੁਹਾਨੂੰ ਕਾਰੋਬਾਰ ਵਿੱਚ ਵਧੇਰੇ ਮੁਨਾਫ਼ਾ ਕਮਾਉਣ ਵਿੱਚ ਲੋੜੀਂਦੀ ਸਫਲਤਾ ਨਹੀਂ ਮਿਲ ਸਕਦੀ। ਇਹ ਵਿਰੋਧੀਆਂ ਨਾਲ ਸੰਘਰਸ਼ ਦੇ ਕਾਰਨ ਹੋ ਸਕਦਾ ਹੈ।
ਤੁਹਾਡੀ ਨਿੱਜੀ ਜ਼ਿੰਦਗੀ ਵਿੱਚ ਤੁਹਾਡੇ ਅਤੇ ਤੁਹਾਡੇ ਸਾਥੀ ਦੇ ਵਿਚਾਰਾਂ ਵਿੱਚ ਅੰਤਰ ਹੋਣ ਕਰਕੇ, ਤੁਸੀਂ ਉਸ ਦੇ ਨਾਲ ਆਪਣੇ ਰਿਸ਼ਤੇ ਵਿੱਚ ਸੁਰੱਖਿਅਤ ਮਹਿਸੂਸ ਨਹੀਂ ਕਰ ਸਕੋਗੇ।
ਸਿਹਤ ਦੀ ਗੱਲ ਕਰੀਏ ਤਾਂ ਤੁਹਾਡੇ ਬੱਚਿਆਂ ਨੂੰ ਅਨੀਮੀਆ ਹੋਣ ਦਾ ਖ਼ਤਰਾ ਹੈ। ਇਸ ਲਈ ਤੁਹਾਨੂੰ ਆਪਣੇ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਜਾਂਦੀ ਹੈ।
ਉਪਾਅ: ਹਰ ਰੋਜ਼ ‘ ॐ ਬ੍ਰਹਸਪਤਯੇ ਨਮਹ’ ਦਾ 11 ਵਾਰ ਜਾਪ ਕਰੋ।
ਮਕਰ ਰਾਸ਼ੀ ਦੇ ਪੰਜਵੇਂ ਅਤੇ ਦਸਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਚੌਥੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਇਸ ਦੌਰਾਨ ਤੁਸੀਂ ਅਸੁਰੱਖਿਅਤ ਮਹਿਸੂਸ ਕਰ ਸਕਦੇ ਹੋ। ਇਸ ਗੱਲ ਦੇ ਵੀ ਸੰਕੇਤ ਹਨ ਕਿ ਤੁਹਾਡੇ ਪਰਿਵਾਰ ਵਿੱਚ ਸਮੱਸਿਆਵਾਂ ਹੋ ਸਕਦੀਆਂ ਹਨ।
ਕਰੀਅਰ ਦੇ ਖੇਤਰ ਵਿੱਚ, ਤੁਹਾਨੂੰ ਆਪਣੇ ਸਾਥੀਆਂ ਦੇ ਨਾਲ ਸਬੰਧਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ, ਕੰਮ ਵਿੱਚ ਤੁਹਾਡੀ ਤਰੱਕੀ ਦੀ ਗਤੀ ਹੌਲੀ ਹੋ ਸਕਦੀ ਹੈ।
ਕਾਰੋਬਾਰ ਦੇ ਖੇਤਰ ਵਿੱਚ, ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ ਤੁਹਾਨੂੰ ਔਸਤ ਲਾਭ ਹੋਣ ਦੀ ਸੰਭਾਵਨਾ ਹੈ। ਤੁਹਾਨੂੰ ਆਪਣੇ ਵਿਰੋਧੀਆਂ ਵੱਲੋਂ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਤੁਹਾਡੇ ਨਿੱਜੀ ਜੀਵਨ ਵਿੱਚ, ਪਰਿਵਾਰ ਵਿੱਚ ਚੱਲ ਰਹੀਆਂ ਸਮੱਸਿਆਵਾਂ ਦੇ ਕਾਰਨ ਤੁਹਾਡੇ ਅਤੇ ਤੁਹਾਡੇ ਜੀਵਨ ਸਾਥੀ ਦੇ ਵਿਚਕਾਰ ਝਗੜਾ ਹੋਣ ਦੀ ਸੰਭਾਵਨਾ ਹੈ।
ਸਿਹਤ ਦੀ ਗੱਲ ਕਰੀਏ ਤਾਂ ਇਸ ਸਮੇਂ ਤਣਾਅ ਦੇ ਕਾਰਨ ਤੁਹਾਨੂੰ ਲੱਤਾਂ ਅਤੇ ਪੱਟਾਂ ਵਿੱਚ ਦਰਦ ਦੀ ਸ਼ਿਕਾਇਤ ਹੋ ਸਕਦੀ ਹੈ।
ਉਪਾਅ: ਹਰ ਰੋਜ਼ ‘ ॐ ਵਾਯੂ ਪੁੱਤਰਾਯ ਨਮਹ’ ਦਾ 11 ਵਾਰ ਜਾਪ ਕਰੋ।
ਕੁੰਭ ਰਾਸ਼ੀ ਦੇ ਚੌਥੇ ਅਤੇ ਨੌਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਤੀਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਇਸ ਦੌਰਾਨ ਤੁਹਾਡਾ ਸਥਾਨ ਬਦਲ ਸਕਦਾ ਹੈ। ਇਸ ਦੌਰਾਨ ਤੁਸੀਂ ਉਮੀਦ ਕਰੋਗੇ ਕਿ ਕਿਸਮਤ ਤੁਹਾਡੇ ਪੱਖ ਵਿੱਚ ਹੋਵੇਗੀ ਅਤੇ ਇਹ ਜ਼ਰੂਰ ਹੋਵੇਗਾ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਹਾਡੇ ਕਰੀਅਰ ਵਿੱਚ ਵਿਸਥਾਰ ਦੀਆਂ ਸੰਭਾਵਨਾਵਾਂ ਹੋਣਗੀਆਂ। ਤੁਸੀਂ ਵਧੇਰੇ ਮੁਨਾਫ਼ਾ ਪ੍ਰਾਪਤ ਕਰਨ ਲਈ ਪ੍ਰੇਰਿਤ ਹੋਵੋਗੇ।
ਕਾਰੋਬਾਰ ਦੇ ਖੇਤਰ ਵਿੱਚ, ਤੁਸੀਂ ਆਪਣੀਆਂ ਉਮੀਦਾਂ ਤੋਂ ਵੱਧ ਮੁਨਾਫ਼ਾ ਕਮਾਓਗੇ ਅਤੇ ਤੁਹਾਨੂੰ ਨਵਾਂ ਕਾਰੋਬਾਰ ਸ਼ੁਰੂ ਕਰਨ ਦੇ ਮੌਕੇ ਵੀ ਮਿਲ ਸਕਦੇ ਹਨ।
ਆਪਣੀ ਨਿੱਜੀ ਜ਼ਿੰਦਗੀ ਵਿੱਚ, ਤੁਸੀਂ ਇਸ ਸਮੇਂ ਆਪਣੇ ਜੀਵਨ ਸਾਥੀ ਨਾਲ ਆਸਾਨੀ ਨਾਲ ਤਾਲਮੇਲ ਬਿਠਾ ਸਕੋਗੇ, ਜਿਸ ਕਾਰਨ ਤੁਸੀਂ ਆਪਣੇ ਰਿਸ਼ਤੇ ਵਿੱਚ ਵਧੇਰੇ ਖੁਸ਼ੀ ਵੇਖੋਗੇ।
ਸਿਹਤ ਦੇ ਮਾਮਲਿਆਂ ਵਿੱਚ, ਤੁਹਾਡੀ ਹਿੰਮਤ ਵਧੇਗੀ, ਜਿਸ ਕਾਰਨ ਤੁਹਾਡੀ ਸਿਹਤ ਵੀ ਚੰਗੀ ਰਹੇਗੀ।
ਉਪਾਅ: ਹਰ ਰੋਜ਼ ‘ ॐ ਮੰਦਾਯ ਨਮਹ’ ਦਾ 11 ਵਾਰ ਜਾਪ ਕਰੋ।
ਇਸ ਰਾਸ਼ੀ ਦੇ ਤੀਜੇ ਅਤੇ ਅੱਠਵੇਂ ਘਰ ਦਾ ਸੁਆਮੀ ਸ਼ੁੱਕਰ ਹੈ, ਜੋ ਹੁਣ ਤੁਹਾਡੇ ਦੂਜੇ ਘਰ ਵਿੱਚ ਗੋਚਰ ਕਰਨ ਜਾ ਰਿਹਾ ਹੈ।
ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦੇ ਦੌਰਾਨ, ਤੁਹਾਨੂੰ ਤਰੱਕੀ ਦੇ ਰਸਤੇ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਸੰਭਾਵਨਾ ਹੈ ਕਿ ਤੁਹਾਡਾ ਮੁਨਾਫ਼ਾ ਅਤੇ ਆਤਮ-ਵਿਸ਼ਵਾਸ ਵੀ ਘੱਟ ਹੋ ਸਕਦਾ ਹੈ।
ਕਰੀਅਰ ਦੇ ਖੇਤਰ ਵਿੱਚ, ਤੁਹਾਨੂੰ ਆਪਣੀ ਮੌਜੂਦਾ ਨੌਕਰੀ ਤੋਂ ਸੰਤੁਸ਼ਟੀ ਦੀ ਘਾਟ ਕਾਰਨ ਆਪਣੀ ਨੌਕਰੀ ਬਦਲਣ ਦੀ ਜ਼ਰੂਰਤ ਮਹਿਸੂਸ ਹੋ ਸਕਦੀ ਹੈ।
ਵਪਾਰੀਆਂ ਨੂੰ ਆਪਣੇ ਮੌਜੂਦਾ ਕਾਰੋਬਾਰ ਵਿੱਚ ਅਪਣਾਈਆਂ ਜਾ ਰਹੀਆਂ ਰਣਨੀਤੀਆਂ ਦੇ ਪ੍ਰਭਾਵਸ਼ਾਲੀ ਨਾ ਹੋਣ ਕਾਰਨ ਭਾਰੀ ਨੁਕਸਾਨ ਹੋਣ ਦੀ ਸੰਭਾਵਨਾ ਹੈ।
ਨਿੱਜੀ ਜ਼ਿੰਦਗੀ ਵਿੱਚ, ਤੁਹਾਨੂੰ ਆਪਣੇ ਸਾਥੀ ਨਾਲ ਗੱਲ ਕਰਦੇ ਸਮੇਂ ਆਪਣੀ ਬੋਲ-ਬਾਣੀ 'ਤੇ ਕਾਬੂ ਰੱਖਣ ਦੀ ਲੋੜ ਹੁੰਦੀ ਹੈ। ਜੇਕਰ ਤੁਸੀਂ ਅਜਿਹਾ ਕਰਨ ਵਿੱਚ ਅਸਮਰੱਥ ਹੋ, ਤਾਂ ਤੁਹਾਡੇ ਵਿਆਹੁਤਾ ਜੀਵਨ ਵਿੱਚ ਖੁਸ਼ੀ ਘੱਟ ਹੋ ਸਕਦੀ ਹੈ।
ਸਿਹਤ ਦੇ ਮਾਮਲੇ ਵਿੱਚ, ਸੰਤੁਲਿਤ ਖੁਰਾਕ ਨਾ ਲੈਣ ਕਾਰਨ, ਤੁਹਾਨੂੰ ਪਾਚਣ ਸਬੰਧੀ ਸਮੱਸਿਆਵਾਂ ਹੋਣ ਦੀ ਸੰਭਾਵਨਾ ਹੈ।
ਉਪਾਅ: ਹਰ ਰੋਜ਼ ‘ ॐ ਨਮੋ ਸ਼ਿਵਾਯ’ ਦਾ 11 ਵਾਰ ਜਾਪ ਕਰੋ।
ਮੀਨ ਰਾਸ਼ੀ ਦਾ ਅਗਲੇ ਮਹੀਨੇ ਦਾ ਰਾਸ਼ੀਫਲ
ਸਾਰੇ ਜੋਤਿਸ਼ ਉਪਾਵਾਂ ਦੇ ਲਈ ਕਲਿੱਕ ਕਰੋ: ਐਸਟ੍ਰੋਸੇਜ ਆਨਲਾਈਨ ਸ਼ਾਪਿੰਗ ਸਟੋਰ
ਅਸੀਂ ਉਮੀਦ ਕਰਦੇ ਹਾਂ ਕਿ ਤੁਹਾਨੂੰ ਸਾਡਾ ਇਹ ਲੇਖ ਜ਼ਰੂਰ ਪਸੰਦ ਆਇਆ ਹੋਵੇਗਾ। ਜੇਕਰ ਅਜਿਹਾ ਹੈ ਤਾਂ ਤੁਸੀਂ ਇਸ ਨੂੰ ਆਪਣੇ ਬਾਕੀ ਸ਼ੁਭਚਿੰਤਕਾਂ ਨਾਲ਼ ਜ਼ਰੂਰ ਸਾਂਝਾ ਕਰੋ। ਧੰਨਵਾਦ!
1. ਸ਼ੁੱਕਰ ਦਾ ਮੇਖ਼ ਰਾਸ਼ੀ ਵਿੱਚ ਗੋਚਰ ਹੋਣ ਦਾ ਕੀ ਮਹੱਤਵ ਹੈ?
ਮੇਖ਼ ਰਾਸ਼ੀ ਵਿੱਚ ਸ਼ੁੱਕਰ ਦੇ ਗੋਚਰ ਦਾ ਪ੍ਰੇਮ, ਵਿੱਤ ਅਤੇ ਰਿਸ਼ਤਿਆਂ ‘ਤੇ ਪ੍ਰਭਾਵ ਪੈਂਦਾ ਹੈ।
2. ਸ਼ੁੱਕਰ ਦੇ ਗੋਚਰ ਦਾ ਮੇਖ਼ ਰਾਸ਼ੀ 'ਤੇ ਕੀ ਪ੍ਰਭਾਵ ਪਵੇਗਾ?
ਉਨ੍ਹਾਂ ਨੂੰ ਵਿੱਤੀ ਸੰਘਰਸ਼ਾਂ ਅਤੇ ਰਿਸ਼ਤਿਆਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
3. ਬ੍ਰਿਸ਼ਭ ਰਾਸ਼ੀ ਦੇ ਜਾਤਕਾਂ ਦੇ ਲਈ ਕੀ ਉਪਾਅ ਹਨ?
ਤੁਹਾਨੂੰ ਵੀਰਵਾਰ ਨੂੰ ਬ੍ਰਹਸਪਤੀ ਗ੍ਰਹਿ ਦੇ ਲਈ ਯੱਗ-ਹਵਨ ਕਰਨਾ ਚਾਹੀਦਾ ਹੈ।